Home / ਭਾਰਤ / ਕਿਸਾਨ 29 ਨਵੰਬਰ ਨੂੰ ਨਹੀਂ ਕਰਨਗੇ ਟਰੈਕਟਰ ਮਾਰਚ

ਕਿਸਾਨ 29 ਨਵੰਬਰ ਨੂੰ ਨਹੀਂ ਕਰਨਗੇ ਟਰੈਕਟਰ ਮਾਰਚ

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਲਿਆ ਗਿਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ਵਿਚ ਅੱਜ ਫੈਸਲਾ ਲਿਆ ਗਿਆ ਹੈ ਕਿ 29 ਨਵੰਬਰ ਨੂੰ ਕੀਤਾ ਜਾਣ ਵਾਲਾ ਟਰੈਕਟਰ ਮਾਰਚ ਹੁਣ ਨਹੀਂ ਕੀਤਾ ਜਾਵੇਗਾ। ਹੁਣ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਦੁਬਾਰਾ ਮੀਟਿੰਗ ਹੋਵੇਗੀ, ਜਿਸ ‘ਚ ਸਰਕਾਰ ਦੇ ਰੁਖ ਨੂੰ ਦੇਖਦੇ ਹੋਏ ਅਗਲੀ ਰਣਨੀਤੀ ਬਣਾਈ ਜਾਵੇਗੀ। ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ਦੇ ਰੁਖ ‘ਚ ਆਈ ਨਰਮੀ ਨੂੰ ਦੇਖਦੇ ਹੋਏ ਆਪਣੇ ਟਰੈਕਟਰ ਮਾਰਚ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਨਾਲ ਗੱਲਬਾਤ ਦੇ ਮੇਜ਼ ‘ਤੇ ਆਉਣਾ ਪਵੇਗਾ। ਬਿਨਾ ਐਮਐਸਪੀ ਕਾਨੂੰਨ ਦੀ ਗਾਰੰਟੀ ਲਏ ਬਿਨਾ ਕਿਸਾਨ ਵਾਪਸ ਨਹੀਂ ਜਾਣਗੇ। ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ‘ਤੇ ਦਰਜ ਕੀਤੇ ਸਾਰੇ ਕੇਸ ਵਾਪਸ ਲਏ ਜਾਣ, ਸ਼ਹੀਦ ਕਿਸਾਨਾਂ ਦੀ ਯਾਦ ‘ਚ ਸ਼ਹੀਦੀ ਸਮਾਰਕ ਬਣਾਉਣ ਲਈ ਥਾਂ ਦੇਣ ਸਮੇਤ ਹੋਰ ਮੁੱਦਿਆਂ ‘ਤੇ ਸਰਕਾਰ ਸਾਡੇ ਨਾਲ ਗੱਲਬਾਤ ਕਰੇ। ਕਿਸਾਨ ਆਗੂਆਂ ਨੇ ਸਾਫ਼ ਸ਼ਬਦਾਂ ‘ਚ ਕਿਹਾ ਕਿ ਉਨ੍ਹਾਂ ਨੇ 29 ਨਵੰਬਰ ਦੇ ਟਰੈਕਟਰ ਮਾਰਚ ਨੂੰ ਮੁਲਤਵੀ ਕੀਤਾ ਹੈ ਪ੍ਰੰਤੂ ਇਸ ਨੂੰ ਖਤਮ ਨਹੀਂ ਕੀਤਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ ਕਿ ਜੇਕਰ ਕੋਈ ਸਾਰਥਕ ਕਦਮ ਨਾ ਚੁੱਕਿਆ ਗਿਆ ਤਾਂ 4 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਅੰਦੋਲਨ ਦੀ ਅਗਲੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗਾ।

Check Also

ਦਿੱਲੀ ’ਚ ਇਨਸਾਨੀਅਤ ਸ਼ਰਮਸਾਰ – ਬਦਲਾ ਲੈਣ ਲਈ ਲੜਕੀ ਨਾਲ ਗੈਂਗਰੇਪ

ਮਹਿਲਾਵਾਂ ਨੇ ਹੀ ਲੜਕੀ ਦੇ ਸਿਰ ਦੇ ਕੱਟੇ ਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਲੰਘੇ ਕੱਲ੍ਹ …