ਖੇਤੀ ਮੰਤਰੀ ਤੋਮਰ ਦੀ ਕਿਸਾਨਾਂ ਨੂੰ ਅਪੀਲ ਕਿ ਉਹ ਅੰਦੋਲਨ ਨੂੰ ਕਰਨ ਖਤਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਹੁਣ ਕਿਸਾਨਾਂ ਦੀ ਇਕ ਹੋਰ ਮੰਗ ਨੂੰ ਮੰਨ ਲਿਆ ਹੈ। ਜਿਸ ਤਹਿਤ ਦੇਸ਼ ਵਿਚ ਹੁਣ ਪਰਾਲੀ ਸਾੜਨਾ ਅਪਰਾਧ ਦੀ ਸ਼੍ਰੇਣੀ ‘ਚ ਨਹੀਂ ਆਵੇਗਾ। ਇਹ ਐਲਾਨ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨਾਂ ਦੀ ਪ੍ਰਮੁੱਖ ਮੰਗ ਸੀ ਕਿ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਿਆ ਜਾਵੇ, ਇਸ ਲਈ ਕਿਸਾਨਾਂ ਦੀ ਇਹ ਮੰਗ ਕੇਂਦਰ ਸਰਕਾਰ ਨੇ ਮੰਨ ਲਈ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸੁਰੂ ਹੋ ਗਈ ਹੈ, ਹੁਣ ਕਿਸਾਨ ਅੰਦੋਲਨ ਦਾ ਕੋਈ ਮਤਲਬ ਨਹੀਂ ਹੈ। ਕਿਸਾਨਾਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ ਅਤੇ ਪ੍ਰਧਾਨ ਮੰਤਰੀ ਦੇ ਐਲਾਨ ਦਾ ਸਨਮਾਨ ਕਰਦੇ ਹੋਏ ਘਰਾਂ ਨੂੰ ਮੁੜ ਜਾਣਾ ਚਾਹੀਦਾ ਹੈ। ਕੇਂਦਰੀ ਖੇਤੀ ਮੰਤਰੀ ਤੋਮਰ ਨੇ ਕਿਹਾ ਕਿ ਸਰਦ ਰੁੱਤ ਸੈਸਨ ਦੇ ਪਹਿਲੇ ਦਿਨ 29 ਨਵੰਬਰ ਨੂੰ ਹੀ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਨੂੰ ਸੂਚੀਬੱਧ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨ ਬਿੱਲਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਮੋਦੀ ਕੈਬਨਿਟ ਨੇ ਵੀ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ ਸੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …