ਆਤਮ ਹੱਤਿਆ ਕਰਨ ਦੀ ਦਿੱਤੀ ਧਮਕੀ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 4 ‘ਚ ਇਕ ਈਟੀਟੀ ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਟਾਵਰ ‘ਤੇ ਚੜ੍ਹ ਗਿਆ। ਟਾਵਰ ‘ਤੇ ਚੜ੍ਹੇ ਅਧਿਆਪਕ ਦਾ ਨਾਮ ਸੋਹਣ ਸਿਘ ਦੱਸਿਆ ਜਾ ਰਿਹਾ ਹੈ। ਜਿਸ ਟਾਵਰ ‘ਤੇ ਇਹ ਅਧਿਆਪਕ ਚੜ੍ਹਿਆ ਹੈ ਇਹ ਐਮ ਐਲ ਏ ਹੋਸਟਲ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦੇ ਬਿਲਕੁਲ ਨੇੜੇ ਹੈ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਈ ਸਵਾਲ ਖੜ੍ਹੋ ਹੋ ਰਹੇ ਹਨ। ਟਾਵਰ ‘ਤੇ ਚੜ੍ਹੇ ਅਧਿਆਪਕ ਨੇ ਪੈਟਰੋਲ ਨੂੰ ਆਪਣੇ ‘ਤੇ ਪਾ ਲਿਆ ਹੈ ਅਤੇ ਉਸ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਕਿਸੇ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਤਾਂ ਖੁਦ ਨੂੰ ਅੱਗ ਲਗਾ ਲਵੇਗਾ ਅਤੇ ਆਤਮ ਹੱਤਿਆ ਕਰ ਲਵੇਗਾ। ਇਸ ਦਾ ਪਤਾ ਲਗਦੇ ਹੀ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਪੁਲਿਸ ਕਰਮਚਾਰੀ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਟੀਚਰ ਨੂੰ ਲਗਾਤਾਰ ਸਮਝਾਇਆ ਜਾ ਰਿਹਾ ਹੈ। ਇਥੇ ਪਹੁੰਚੇ ਸੀਨੀਅਰ ਅਧਿਕਾਰੀਆਂ ਵੱਲੋਂ ਵੀ ਸੋਹਣ ਸਿੰਘ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ ਕਿ ਉਹ ਹੇਠਾਂ ਉਤਰ ਆਉਣ ਅਤੇ ਉਨ੍ਹਾਂ ਗੱਲ ਸਰਕਾਰ ਨਾਲ ਕਰਵਾਈ ਜਾਵੇਗੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਜਾਵੇਗਾ। ਇਸ ਮੌਕੇ ‘ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਉਨ੍ਹਾਂ ਦੇ ਸਾਥੀ ਟੀਚਰ ਵੀ ਇਥੇ ਪਹੁੰਚਣੇ ਸ਼ੁਰੂ ਹੋ ਗਏ ਹਨ। ਈਟੀਟੀ ਅਧਿਆਪਕਾਂ ਦਾ ਆਰੋਪ ਹੈ ਕਿ ਉਹ ਲਗਾਤਾਰ ਸਰਕਾਰ ਕੋਲੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਪ੍ਰੰਤੂ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਜਾ ਰਹੀ, ਜਿਸ ਦੀ ਵਜ੍ਹਾ ਕਰਕੇ ਸੋਹਣ ਸਿੰਘ ਨੇ ਇਹ ਕਦਮ ਉਠਾਇਆ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …