ਕਿਹਾ : ਪੰਜਾਬ ਦੇ 19377 ਸਕੂਲਾਂ ਦੀ ਤੁਲਨਾ ਦਿੱਲੀ ਦੇ 2767 ਸਕੂਲਾਂ ਨਾਲ ਨਹੀਂ ਕੀਤਾ ਜਾ ਸਕਦੀ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀ ਸਿੱਖਿਆ ਪ੍ਰਣਾਲੀ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੀਸ਼ਾ ਦਿਖਾਉਂਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਪੱਸ਼ਟ ਕਿਹਾ ਕਿ ਪੰਜਾਬ ਵਿੱਚ 19377 ਸਕੂਲ ਹਨ, ਜਿਨ੍ਹਾਂ ਦੀ ਦਿੱਲੀ ਦੇ 2767 ਸਕੂਲਾਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਸਿੱਖਿਆ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਸਸਤੇ ਪ੍ਰਚਾਰ ਦੇ ਹਥਕੰਡੇ ਅਪਨਾਉਣ ਦੀ ਬਜਾਏ ਮੁੱਦਿਆਂ ‘ਤੇ ਅਧਾਰਿਤ ਰਾਜਨੀਤੀ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸੰਪੂਰਨ ਸੂਬੇ ਨੂੰ ਦੂਰ-ਦੁਰਾਡੇ ਦੇ ਸਕੂਲਾਂ ਨਾਲ ਚਲਾਉਣ ਦੀਆਂ ਪੇਚੀਦਗੀਆਂ ਦਿੱਲੀ ਵਰਗੀ ਸੰਕੁਚਿਤ ਨਗਰ ਪਾਲਿਕਾ ਤੋਂ ਪੂਰੀ ਤਰ੍ਹਾਂ ਵੱਖਰੀ ਚੁਣੌਤੀ ਹਨ। ਪੰਜਾਬ ਵਿੱਚ ਦਿੱਲੀ ਨਾਲੋਂ 7 ਗੁਣਾ ਜ਼ਿਆਦਾ ਸਕੂਲ ਹਨ। ਉਨ੍ਹਾਂ ਵਿਦਿਆਰਥੀਆਂ, ਅਧਿਆਪਕਾਂ, ਪਰਵਾਸੀ ਭਾਰਤੀਆਂ ਅਤੇ ਪੰਜਾਬ ਦੇ ਨਾਗਰਿਕਾਂ ਨੂੰ ਮੁਬਾਰਕਬਾਦ ਵੀ ਦਿੱਤੀ, ਜਿਨ੍ਹਾਂ ਦੇ ਯਤਨਾਂ ਸਦਕਾ ਪੰਜਾਬ ਨੇ ਨੈਸ਼ਨਲ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ। ਸੂਬਾ ਸਰਕਾਰ ਵੱਲੋਂ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਸਕੂਲਾਂ ਅਤੇ ਕਾਲਜਾਂ ਵਿੱਚ ਤਕਰੀਬਨ 20,000 ਅਧਿਆਪਕਾਂ ਦੀ ਭਰਤੀ ਸ਼ੁਰੂ ਕੀਤੀ ਗਈ ਹੈ, ਜੋ ਕਿ ਅਗਲੇ ਮਹੀਨੇ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਰੋਜ਼ਗਾਰ ਵਿੱਚ ਸੁਧਾਰ ਦੇ ਮੰਤਵ ਨਾਲ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਸੂਬੇ ਦੇ ਚੋਟੀ ਦੇ ਸਿੱਖਿਆ ਸ਼ਾਸਤਰੀਆਂ ਦਾ ਇਕ ਮੰਚ ਤਿਆਰ ਕੀਤਾ ਗਿਆ ਹੈ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …