Breaking News
Home / ਪੰਜਾਬ / ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਮਾਡਲ ਨੇ ਬਿਨਾਂ ਸਿਰ ਢੱਕੇ ਖਿਚਵਾਈਆਂ ਫੋਟੋਆਂ – ਸਿੱਖ ਭਾਈਚਾਰੇ ਵਿਚ ਰੋਸ

ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਮਾਡਲ ਨੇ ਬਿਨਾਂ ਸਿਰ ਢੱਕੇ ਖਿਚਵਾਈਆਂ ਫੋਟੋਆਂ – ਸਿੱਖ ਭਾਈਚਾਰੇ ਵਿਚ ਰੋਸ

ਚੰਡੀਗੜ੍ਹ/ਬਿਊਰੋ ਨਿਊਜ਼
ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਇਕ ਮਾਡਲ ਵਲੋਂ ਫੋਟੋ ਸ਼ੂਟ ਕਰਵਾਉਣ ’ਤੇ ਵਿਵਾਦ ਛਿੜ ਗਿਆ ਹੈ। ਇਸ ਮਾਡਲ ਨੇ ਗੁਰਦੁਆਰਾ ਸਾਹਿਬ ਦੇ ਕੈਂਪਸ ਵਿਚ ਬਿਨਾਂ ਸਿਰ ਢੱਕੇ ਫੋਟੋਆਂ ਖਿਚਵਾਈਆਂ। ਇਸ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਇਤਰਾਜ਼ ਜ਼ਾਹਰ ਕੀਤਾ ਹੈ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਮੰਗ ਕੀਤੀ ਹੈ ਕਿ ਇਸ ਪਵਿੱਤਰ ਥਾਂ ਦਾ ਨਿਰਾਦਰ ਨਾ ਕੀਤਾ ਜਾਵੇ ਤੇ ਇਸ ਨੂੰ ਪਿਕਨਿਕ ਸਪਾਟ ਨਾ ਬਣਨ ਦਿੱਤਾ ਜਾਵੇ।
ਮਨਜਿੰਦਰ ਸਿਰਸਾ ਨੇ ਪਾਕਿਸਤਾਨ ਦੇ ਪੀਐਮ ਇਮਰਾਨ ਖਾਨ ਅਤੇ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਗੁਰਦੁਆਰਾ ਕੈਂਪਸ ਵਿਚ ਇਸ ਤਰ੍ਹਾਂ ਦੇ ਫੋਟੋ ਸ਼ੂਟ ’ਤੇ ਹੋਰ ਸਿੱਖ ਸੰਗਠਨਾਂ ਨੇ ਵੀ ਨਰਾਜ਼ਗੀ ਜ਼ਾਹਰ ਕਰਦੇ ਹੋਏ ਕਾਰਵਾਈ ਦੀ ਮੰਗ ਕੀਤੀ ਹੈ।

 

Check Also

ਚੰਡੀਗੜ੍ਹ ਏਅਰਪੋਰਟ ਤੋਂ ਅੱਧੀ ਰਾਤ ਤੋਂ ਬਾਅਦ ਤੇ ਸਵੇਰੇ 5 ਵਜੇ ਤੋਂ ਪਹਿਲਾਂ ਨਹੀਂ ਉਡੇਗੀ ਕੋਈ ਉਡਾਨ

ਆਬੂਧਾਬੀ ਲਈ ਵੀ ਨਵਾਂ ਸ਼ਡਿਊਲ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ …