Breaking News
Home / ਪੰਜਾਬ / ਹਰਜਿੰਦਰ ਸਿੰਘ ਧਾਮੀ ਬਣੇ ਸ਼ੋ੍ਰਮਣੀ ਕਮੇਟੀ ਦੇ ਨਵੇਂ ਪ੍ਰਧਾਨ

ਹਰਜਿੰਦਰ ਸਿੰਘ ਧਾਮੀ ਬਣੇ ਸ਼ੋ੍ਰਮਣੀ ਕਮੇਟੀ ਦੇ ਨਵੇਂ ਪ੍ਰਧਾਨ

ਕਰਨੈਲ ਸਿੰਘ ਪੰਜੌਲੀ ਨੂੰ ਮਿਲਿਆ ਜਨਰਲ ਸਕੱਤਰ ਦਾ ਅਹੁਦਾ
ਅੰਮਿ੍ਰਤਸਰ/ਬਿਊਰੋ ਨਿਊਜ਼
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਬਣੇ ਹਨ। ਧਾਮੀ ਨੂੰ 122 ਵੋਟਾਂ ਪਈਆਂ ਜਦੋਂਕਿ ਵਿਰੋਧੀ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਸਿਰਫ 19 ਵੋਟਾਂ ਮਿਲੀਆਂ ਹਨ। ਜਦੋਂ ਕਿ ਇਕ ਵੋਟ ਰੱਦ ਕਰਾਰ ਦਿੱਤੀ ਗਈ ਹੈ। ਇਸੇ ਦੌਰਾਨ ਕਰਨੈਲ ਸਿੰਘ ਪੰਜੌਲੀ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਬਣੇ ਹਨ ਅਤੇ ਉਨ੍ਹਾਂ ਨੂੰ 112 ਵੋਟਾਂ ਪਈਆਂ ਹਨ। ਇਸ ਦੇ ਚੱਲਦਿਆਂ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਪਿ੍ਰੰਸੀਪਲ ਸੁਰਿੰਦਰਜੀਤ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਐਸਜੀਪੀਸੀ ਦੇ ਪ੍ਰਧਾਨ ਸਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਚੁਰਾਸੀ ਤੋੋਂ ਪਿਛਲੇ 25 ਸਾਲ ਤੋਂ ਸ਼ੋ੍ਰਮਣੀ ਕਮੇਟੀ ਮੈਂਬਰ ਹਨ। ਜ਼ਿਕਰਯੋਗ ਹੈ ਕਿ ਸਾਲ ਭਰ ਤੋਂ ਕਮੇਟੀ ਦੇ ਆਨਰੇਰੀ ਚੀਫ ਸੈਕਟਰੀ ਵਜੋਂ ਕਾਰਜਸ਼ੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨਗੀ ਅਹੁਦੇ ਲਈ ਵਧੇਰੇ ਚਰਚਾ ਵਿਚ ਰਹੇ ਹਨ। ਧਾਮੀ ਦੀ ਸਿੱਖ ਮਸਲਿਆਂ ’ਤੇ ਵੀ ਚੰਗੀ ਪਕੜ ਹੈ। ਹਰਜਿੰਦਰ ਸਿੰਘ ਧਾਮੀ ਬਾਦਲ ਪਰਿਵਾਰ ਦੇ ਵਧੇਰੇ ਨਜ਼ਦੀਕੀ ਮੰਨੇ ਜਾਂਦੇ ਹਨ ਅਤੇ ਉਹ ਤਜਰਬੇਕਾਰ ਵੀ ਹਨ। ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਪ੍ਰਧਾਨ ਬਣਨ ’ਤੇ ਵਧਾਈ ਵੀ ਦਿੱਤੀ ਹੈ। ਧਿਆਨ ਰਹੇ ਕਿ ਧਾਮੀ ਪਿਛਲੀ ਵਾਰ ਵੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਸਨ, ਪਰ ਪ੍ਰਧਾਨਗੀ ਨਾ ਮਿਲਣ ਕਰਕੇ ਹੀ ਉਨ੍ਹਾਂ ਨੂੰ ਸ਼ੋ੍ਰਮਣੀ ਕਮੇਟੀ ਦਾ ਆਨਰੇਰੀ ਚੀਫ ਸਕੱਤਰ ਲਾਇਆ ਗਿਆ ਸੀ।
ਦਿੱਲੀ ਸਰਕਾਰ ’ਚ ਮਹਿਲਾ ਮੰਤਰੀ ਨਹੀਂ
ਸਿੱਧੂ ਨੇ ਕਿਹਾ, 1000 ਰੁਪਏ ਦਾ ਲੌਲੀਪੌਪ ਨਾ ਵੰਡਣ ਕੇਜਰੀਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਿੱਖਿਆ ਮਾਡਲ ’ਤੇ ਆਮ ਆਦਮੀ ਪਾਰਟੀ ਦੇ ਘੇਰੇ ਵਿਚ ਫਸੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਬਚਾਅ ਕਰਦੇ ਨਜ਼ਰ ਆ ਰਹੇ ਹਨ। ਸਿੱਧੂ ਨੇ ਆਮ ਆਦਮੀ ਪਾਰਟੀ ’ਤੇ ਆਰੋਪ ਲਗਾਇਆ ਕਿ ਇਨ੍ਹਾਂ ਨੇ ਚੋਣ ਮੈਨੀਫੈਸਟੋ ਵਿਚ ਟੀਚਰਾਂ ਅਤੇ ਕਾਲਜਾਂ ਸਬੰਧੀ ਕੀਤੇ ਵਾਅਦੇ ਪੂਰੇ ਹੀ ਨਹੀਂ ਕੀਤੇ। ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਜੋ ਸ਼ੀਸ਼ੇ ਦੇ ਘਰਾਂ ਵਿਚ ਰਹਿੰਦੇ ਹਨ, ਉਹ ਦੂਜਿਆਂ ਦੇ ਘਰ ’ਤੇ ਪੱਥਰ ਨਹੀਂ ਸੁੱਟਿਆ ਕਰਦੇ।
ਸਿੱਧੂ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਤੁਸੀਂ ਮਹਿਲਾ ਸਸ਼ਕਤੀਕਰਨ, ਰੋਜ਼ਗਾਰ ਅਤੇ ਟੀਚਰ ਦੀ ਗੱਲ ਕਰਦੇ ਹੋ, ਪਰ ਤੁਹਾਡੀ ਸਰਕਾਰ ਵਿਚ ਇਕ ਵੀ ਮਹਿਲਾ ਮੰਤਰੀ ਨਹੀਂ ਹੈ। ਸਿੱਧੂ ਨੇ ਪੁੱਛਿਆ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਸਰਪਲੱਸ ਰੈਵੀਨਿਊ ਛੱਡਣ ਦੇ ਬਾਵਜੂਦ ਕੇਜਰੀਵਾਲ ਨੇ ਕਿੰਨੀਆਂ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਦਿੱਤੇ ਹਨ। ਸਿੱਧੂ ਨੇ ਕਿਹਾ ਕਿ ਸੱਚੇ ਆਗੂ ਇਕ ਹਜ਼ਾਰ ਦਾ ਲੌਲੀਪੌਪ ਨਹੀਂ ਦਿੰਦੇ। ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਫੇਲ੍ਹ ਗਾਰੰਟੀਆਂ ਨਾਲ ਦਿੱਲੀ ਵਿਚ ਬੇਰੁਜ਼ਗਾਰੀ ਪਿਛਲੇ ਪੰਜ ਸਾਲਾਂ ਵਿਚ ਪੰਜ ਗੁਣਾ ਵਧੀ ਹੈ।

 

 

Check Also

ਸਾਬਕਾ ਮੰਤਰੀ ਦੀ ਅਗਵਾਈ ਹੇਠਲੀ OBC ਵਰਗ ਵਾਲੀ ਪਾਰਟੀ’ ਵੀ ਲੋਕ ਸਭਾ ਚੋਣ ਮੈਦਾਨ ‘ਚ 

    ਲੁਧਿਆਣਾ : ਲੋਕ ਸਭਾ ਚੋਣਾਂ ਦੇ ਐਲਾਨ ਹੁੰਦਿਆਂ ਹੀ ਪੰਜਾਬ ਦੇ OBC ਵਰਗ …