Breaking News
Home / ਭਾਰਤ / ਲੋਕ ਸਭਾ ਤੇ ਰਾਜ ਸਭਾ ’ਚ ਪਾਸ ਹੋਇਆ ਤਿੰਨ ਖੇਤੀ ਕਾਨੂੰਨ ਵਾਪਸੀ ਦਾ ਬਿੱਲ

ਲੋਕ ਸਭਾ ਤੇ ਰਾਜ ਸਭਾ ’ਚ ਪਾਸ ਹੋਇਆ ਤਿੰਨ ਖੇਤੀ ਕਾਨੂੰਨ ਵਾਪਸੀ ਦਾ ਬਿੱਲ

ਹੁਣ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਤਿੰਨ ਖੇਤੀ ਕਾਨੂੰਨ ਹੋ ਜਾਣਗੇ ਖਤਮ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਦਾ ਇਜਲਾਸ ਅੱਜ 29 ਨਵੰਬਰ ਨੂੰ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਖੇਤੀ ਕਾਨੂੰਨ ਵਾਪਸੀ ਦਾ ਬਿੱਲ ਲੋਕ ਸਭਾ ਤੇ ਰਾਜ ਸਭਾ ਦੋਵਾਂ ਵਿਚ ਵੀ ਪਾਸ ਹੋ ਗਿਆ ਹੈ। ਹੁਣ ਇਹ ਬਿੱਲ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ ਤੇ ਰਾਸ਼ਟਰਪਤੀ ਦੀ ਮਨਜੂਰੀ ਮਿਲਦੇ ਹੀ ਤਿੰਨ ਖੇਤੀ ਕਾਨੂੰਨ ਰੱਦ ਹੋ ਜਾਣਗੇ। ਧਿਆਨ ਰਹੇ ਕਿ ਸੰਸਦ ਦਾ ਇਹ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤਕ ਚੱਲੇਗਾ। ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਖੇਤੀ ਕਾਨੂੰਨ ਵਾਪਸੀ ਦਾ ਬਿੱਲ ਪੇਸ਼ ਕੀਤਾ ਸੀ, ਜੋ ਪਾਸ ਹੋ ਗਿਆ। ਇਸ ਦੌਰਾਨ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਕਾਨੂੰਨ ਵਾਪਸੀ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਹੰਗਾਮਾ ਵੀ ਕੀਤਾ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਵਿਰੋਧੀ ਦਲਾਂ ਨੂੰ ਕਿਹਾ ਕਿ ਤੁਸੀਂ ਚਰਚਾ ਚਾਹੁੰਦੇ ਹੋ ਤਾਂ ਅਸੀਂ ਉਹ ਵੀ ਕਰਵਾਉਣ ਲਈ ਤਿਆਰ ਹਾਂ, ਪਰ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਜਾਰੀ ਰੱਖੀ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਰੋਕਣਾ ਪਿਆ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਹੋਰਾਂ ਵਿਰੋਧੀ ਦਲਾਂ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਵਿਚ ਧਰਨਾ ਦਿੱਤਾ। ਜ਼ਿਕਰਯੋਗ ਹੈ ਕਿ ਲੰਘੀ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ ਅਤੇ ਬਾਅਦ ਵਿਚ ਕੈਬਨਿਟ ਨੇ ਇਸ ਫੈਸਲੇ ’ਤੇ ਮੋਹਰ ਵੀ ਲਗਾ ਦਿੱਤੀ ਸੀ।

Check Also

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਹੋਏ ਸ਼ਾਮਲ

ਅੰਮਿ੍ਰਤਸਰ ਲੋਕ ਸਭਾ ਹਲਕੇ ਤੋਂ ਸੰਧੂ ਹੋ ਸਕਦੇ ਨੇ ਭਾਜਪਾ ਦੇ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ …