-1.9 C
Toronto
Thursday, December 4, 2025
spot_img
Homeਪੰਜਾਬਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਦਿੱਤੀ ਚੁਣੌਤੀ

ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਦਿੱਤੀ ਚੁਣੌਤੀ

ਕਿਹਾ : ਕੇਜਰੀਵਾਲ ਦੇ ਕੰਮਾਂ ’ਤੇ ਕਰੋ ਅਮਲ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਰਾਘਵ ਚੱਢਾ ਨੇ ਪੰਜਾਬ ਦੀ ਚਰਨਜੀਤ ਚੰਨੀ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਕਲ ਕਰਦੇ ਹਨ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਨਕਲ ਕਰਨਾ ਸੌਖਾ ਹੈ ਪ੍ਰੰਤੂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮਾਂ ’ਤੇ ਅਮਲ ਕਰਨਾ ਬਹੁਤ ਮੁਸ਼ਕਿਲ ਹੈ। ਉਨ੍ਹਾਂ ਮੁੱਖ ਮੰਤਰੀ ਚੰਨੀ ਨੂੰ ਕਿਹਾ ਕਿ ਤੁਸੀਂ ਉਨ੍ਹਾਂ ਦੇ ਕੰਮਾਂ ’ਤੇ ਵੀ ਅਮਲ ਕਰੋ ਅਤੇ ਸਿਰਫ਼ ਦਲਿਤ ਵੋਟ ਬੈਂਕ ਦੀ ਸਿਆਸਤ ਨਾ ਕਰੋ। ਉਨ੍ਹਾਂ ਅੱਗੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਚਲਦਿਆਂ ਜਾਨ ਗੁਆਉਣ ਵਾਲਿਆਂ ਨੂੰ ਪੰਜਾਬ ਸਰਕਾਰ ਇਕ ਕਰੋੜ ਰੁਪਏ ਸਹਾਇਤਾ ਰਾਸ਼ੀ ਵਜੋਂ ਦੇਵੇ, ਜਿਵੇਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਤੀ ਹੈ। ਰਾਘਵ ਚੱਢਾ ਨੇ 5-5 ਮਰਲੇ ਦੇ ਪਲਾਟ ਦੇਣ ਦੇ ਮੁੱਦੇ ਨੂੰ ਚੁੱਕਦੇ ਹੋਏ ਵੀ ਪੰਜਾਬ ਸਰਕਾਰ ’ਤੇ ਹਮਲਾ ਕੀਤਾ ਅਤੇ ਕਿਹਾ ਕਿ ਅਜੇ ਤੱਕ ਗਰੀਬ ਲੋਕਾਂ ਨੂੰ ਨਾ ਤਾਂ ਪਲਾਟ ਦਿੱਤੇ ਗਏ ਹਨ ਅਤੇ ਨਾ ਉਨ੍ਹਾਂ ਨੂੰ ਮਕਾਨ ਮਿਲੇ ਹਨ। ਪ੍ਰੈਸ ਕਾਨਫਰੰਸ ਦੌਰਾਨ ਰਾਘਵ ਚੱਢਾ ਦੇ ਨਾਲ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

RELATED ARTICLES
POPULAR POSTS