ਸੁਖਬੀਰ ਸਿੰਘ ਬਾਦਲ ਨੂੰ ਲਗਾਏ ਸਿਆਸੀ ਰਗੜੇ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵੱਡਾ ਸਿਆਸੀ ਹਮਲਾ ਕੀਤਾ। ਸਿੱਧੂ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਪੰ੍ਰਤੂ ਸਭ ਤੋਂ ਵੱਧ ਬੇਰੁਜ਼ਗਾਰੀ ਸ਼ੋ੍ਰਮਣੀ ਅਕਾਲੀ ਦੀ ਸਰਕਾਰ ਸਮੇਂ ਪਿਛਲੇ ਦਸ ਸਾਲਾਂ ਵਿਚ ਵੀ ਵਧੀ ਹੈ। ਇਸ ਦੌਰਾਨ ਸਿੱਧੂ ਨੇ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਇਨਵੈਸਟਰ ਸਮਿਟ ’ਤੇ ਵੀ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਜਿੰਨੇ ਨਿਵੇਸ਼ ਦਾ ਵਾਅਦਾ ਕੀਤਾ ਸੀ ਓਨਾ ਨਹੀਂ ਹੋਇਆ। ਸਿੱਧੂ ਨੇ ਕਿਹਾ ਕਿ ਮੈਂ ਤਰਕਾਂ ਦੇ ਆਧਾਰ ’ਤੇ ਗੱਲ ਕਰਦਾ ਹਾਂ। ਮੇਰਾ ਪੰਜਾਬ ਮਾਡਲ ਹੀ ਲੋਕਾਂ ਵਿਚ ਵਿਸ਼ਵਾਸ ਪੈਦਾ ਕਰੇਗਾ। ਸਿੱਧੂ ਨੇ ਕਿਹਾ ਕਿ ਅਸੀਂ ਇਕ ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਵਾਅਦਾ ਕੀਤਾ, ਜਿਸ ’ਚੋਂ 52 ਫੀਸਦੀ ਕਮਰਸ਼ੀਅਲ ਪ੍ਰੋਡਕਟਵਿਟੀ ਸ਼ੁਰੂ ਹੋ ਗਈ ਹੈ। ਕਾਂਗਰਸ ਸਿੰਗਲ ਵਿੰਡ ਸਿਸਟਮ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਹੁਣ ਸੁਖਬੀਰ ਬਾਦਲ ਵਪਾਰੀਆਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਪ੍ਰੰਤੂ ਸੱਤਾ ਵਿਚ ਰਹਿੰਦੇ ਹੋਏ ਉਹ ਵਪਾਰੀਆਂ ਵਿਚ ਭਰੋਸਾ ਪੈਦਾ ਨਹੀਂ ਕਰ ਸਕੇ, ਜਿਸ ਕਾਰਨ ਪੰਜਾਬ ਵਿਚ ਨਿਵੇਸ਼ ਨਹੀਂ ਹੋਇਆ। ਹੁਣ ਕਾਂਗਰਸ ਸਰਕਾਰ ਵਪਾਰੀਆਂ ਲਈ ਅਨੁਕੂਲ ਮਾਹੌਲ ਸਿਰਜਣ ਵਿਚ ਲੱਗੀ ਹੋਈ, ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਸਿੱਧੂ ਨੇ ਅੱਗੇ ਬੋਲਦਿਆਂ ਕਿਹਾ ਕਿ ਸਰਕਾਰ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੀ ਹੈ ਅਤੇ ਜਲਦੀ ਹੀ ਸਿੰਗਲ ਵਿੰਡੋ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਮਾਡਲ ’ਤੇ ਕੰਮ ਕਰ ਰਹੀ ਹੈ ਅਤੇ ਇਸ ਦੇ ਵਧੀਆ ਨੇ ਕੁੱਝ ਦਿਨਾਂ ਬਾਅਦ ਸਾਹਮਣੇ ਆਉਣਗੇ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …