0.3 C
Toronto
Saturday, February 28, 2026
spot_img
Homeਪੰਜਾਬਕੈਪਟਨ ਅਮਰਿੰਦਰ ਦੀ ਰਾਹ ’ਤੇ ਤੁਰੇ ਚੰਨੀ

ਕੈਪਟਨ ਅਮਰਿੰਦਰ ਦੀ ਰਾਹ ’ਤੇ ਤੁਰੇ ਚੰਨੀ

ਕਾਂਗਰਸੀ ਵਿਧਾਇਕ ਜਲਾਲਪੁਰ ਦੇ ਮੁੰਡੇ ਨੂੰ ਬਣਾਇਆ ਪਾਵਰਕੌਮ ਦਾ ਡਾਇਰੈਕਟਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਕੈਪਟਨ ਅਮਰਿੰਦਰ ਦੀ ਰਾਹ ’ਤੇ ਚੱਲਦੇ ਦਿਖਾਈ ਦੇ ਰਹੇ ਹਨ। ਪੰਜਾਬ ਸਰਕਾਰ ਵਲੋਂ ਅੱਜ ਮੰਗਲਵਾਰ ਨੂੰ ਪਟਿਆਲਾ ਵਿਚ ਪੈਂਦੇ ਵਿਧਾਨ ਸਭਾ ਹਲਕਾ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਮੁੰਡੇ ਗਗਨਦੀਪ ਨੂੰ ਪਾਵਰਕੌਮ ਦਾ ਡਾਇਰੈਕਟਰ ਬਣਾ ਦਿੱਤਾ ਗਿਆ। ਇਹ ਅਹੁਦਾ ਪਹਿਲਾਂ ਕੈਪਟਨ ਅਮਰਿੰਦਰ ਦੇ ਕਰੀਬੀ ਆਰ.ਪੀ. ਪਾਂਡੇ ਕੋਲ ਸੀ ਅਤੇ ਉਸਦੀ ਚੰਨੀ ਸਰਕਾਰ ਨੇ ਛੁੱਟੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਨੀ ਸਰਕਾਰ ਨੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਦਾਮਾਦ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਬਣਾ ਦਿੱਤਾ ਸੀ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਅਤੇ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਦੀ ਨੂੰਹ ਜੈਨਬ ਅਖਤਰ ਨੂੰ ਪੰਜਾਬ ਵਕਫ ਬੋਰਡ ਦੀ ਚੇਅਰਮੈਨ ਬਣਾਇਆ ਗਿਆ ਸੀ। ਇੱਥੇ ਦੱਸਣਾ ਬਣਦਾ ਹੈ ਕਿ ਵਿਰੋਧੀਆਂ ਨੇ ਇਸ ’ਤੇ ਸਵਾਲ ਵੀ ਚੁੱਕੇ, ਪਰ ਪੰਜਾਬ ਦੀ ਕਾਂਗਰਸ ਸਰਕਾਰ ਬੇਫਿਕਰ ਹੋ ਕੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਅਹੁਦੇ ਵੰਡ ਰਹੀ ਹੈ।

RELATED ARTICLES
POPULAR POSTS