-13.4 C
Toronto
Friday, January 23, 2026
spot_img
Homeਭਾਰਤਚੰਨੀ ਵਿਰੁੱਧ ਕਿਉਂ ਨਹੀਂ ਬੋਲਦੇ ਸੁਖਬੀਰ?

ਚੰਨੀ ਵਿਰੁੱਧ ਕਿਉਂ ਨਹੀਂ ਬੋਲਦੇ ਸੁਖਬੀਰ?

ਕੇਜਰੀਵਾਲ ਨੇ ਸੁਖਬੀਰ ਨੂੰ ਲਿਆ ਸਿਆਸੀ ਨਿਸ਼ਾਨੇ ’ਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਵਾਲ ਪੁੱਛਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਟਵੀਟ ਕਰਕੇ ਸੁਖਬੀਰ ਬਾਦਲ ਵਲੋਂ ਅੰਮਿ੍ਰਤਸਰ ਵਿਚ ਦਿੱਤੇ ਗਏ ਬਿਆਨ ’ਤੇ ਸਵਾਲ ਚੁੱਕਿਆ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਵਾਅਦਿਆਂ ’ਤੇ ਸਵਾਲ ਚੁੱਕਦੇ ਹੋਏ ਕਿਹਾ ਸੀ ਕਿ ਇਨ੍ਹਾਂ ਵਾਅਦਿਆਂ ਨੂੰ ਪਹਿਲਾਂ ਦਿੱਲੀ ਵਿਚ ਲਾਗੂ ਕਰੋ ਅਤੇ ਆਮ ਆਦਮੀ ਪਾਰਟੀ ਨੂੰ ਝੂਠਾ ਕਰਾਰ ਦਿੱਤਾ ਸੀ। ਕੇਜਰੀਵਾਲ ਨੇ ਇਸਦੇ ਜਵਾਬ ਵਿਚ ਟਵੀਟ ਕਰਕੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸੁਖਬੀਰ ਬਾਦਲ ਕੇਵਲ ਮੇਰੇ ਖਿਲਾਫ ਬੋਲਦੇ ਹਨ, ਪਰ ਚਰਨਜੀਤ ਸਿੰਘ ਚੰਨੀ ਖਿਲਾਫ ਇਕ ਲਫਜ਼ ਵੀ ਨਹੀਂ ਬੋਲਦੇ। ਧਿਆਨ ਰਹੇ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਸੁਖਬੀਰ ਨੇ ਕੇਜਰੀਵਾਲ ਦੇ ਐਲਾਨਾਂ ’ਤੇ ਬਿਆਨਬਾਜ਼ੀ ਕੀਤੀ ਹੈ। ਜਦੋਂ ਕੇਜਰੀਵਾਲ ਨੇ ਪੰਜਾਬ ਵਿਚ ਬਿਜਲੀ ਫਰੀ ਕਰਨ ਦਾ ਐਲਾਨ ਕੀਤਾ ਤਾਂ ਵੀ ਸੁਖਬੀਰ ਨੇ ਆਮ ਆਦਮੀ ਪਾਰਟੀ ’ਤੇ ਸਵਾਲ ਚੁੱਕੇ ਸਨ। ਜ਼ਿਕਰਯੋਗ ਹੈ ਕਿ ਸਾਲ 2022 ਦੇ ਸ਼ੁਰੂ ਵਿਚ ਹੀ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਇਕ ਦੂਜੇ ’ਤੇ ਸਿਆਸੀ ਨਿਸ਼ਾਨੇ ਸਾਧ ਰਹੀਆਂ ਹਨ।

RELATED ARTICLES
POPULAR POSTS