Home / ਪੰਜਾਬ / ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਲਈ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਲਈ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਸੁਖਬੀਰ ਨੇ ਕਾਂਗਰਸ ਨੂੰ ਦੱਸਿਆ ਝੂਠ ਬੋਲਣ ਵਾਲਿਆਂ ਦੀ ਪਾਰਟੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਹੁਣ ਚੰਨੀ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀਆਂ ਲਿਖ ਰਹੀ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਨੂੰ ਲੈ ਕੇ ਪਹਿਲ ਕਰੇ ਅਤੇ ਪੰਜਾਬ ਸਰਕਾਰ ਆਪਣਾ ਬਣਦਾ ਹਿੱਸਾ ਇਸ ਵਿਚ ਪਾਉਣ ਲਈ ਤਿਆਰ ਹੈ। ਸੁਖਬੀਰ ਨੇ ਚੰਨੀ ਨੂੰ ਪੁੱਛਿਆ ਕਿ ਪੰਜਾਬ ਦੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਵਾਅਦਾ ਪੰਜਾਬ ਸਰਕਾਰ ਨੇ ਕੀਤਾ ਸੀ ਜਾਂ ਕੇਂਦਰ ਸਰਕਾਰ ਨੇ। ਉਨ੍ਹਾਂ ਪੰਜਾਬ ਕਾਂਗਰਸ ’ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਝੂਠ ਬੋਲਣ ਵਾਲਿਆਂ ਦੀ ਪਾਰਟੀ ਹੈ। ਪੰਜਾਬ ਕਾਂਗਰਸ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫ਼ੀ ਦੇ ਆਪਣੇ ਝੂਠੇ ਵਾਅਦੇ ਨੂੰ ਲੁਕਾਉਣ ਲਈ ਹੁਣ ਕੇਂਦਰ ਸਰਕਾਰ ਨੂੰ ਚਿੱਠੀਆਂ ਲਿਖੀ ਰਹੀ ਹੈ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਹੁਣ ਚੰਨੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ ਹੁਣ ਕਿਤੇ ਇਹ ਗੱਲ ਨਾ ਹੋ ਜਾਵੇ ਕਿ ਕਿਤੇ ਚੰਨੀ ਸਰਕਾਰ ਕਹਿ ਦੇਵੇ ਕਿ ਅਸੀਂ ਤਾਂ ਸਿਰਫ਼ ਡੇਢ ਰੁਪਏ ਦੇਣਾ ਹੈ ਬਾਕੀ ਦਾ ਡੇਢ ਰੁਪਿਆ ਕੇਂਦਰ ਸਰਕਾਰ ਦੇਵੇਗੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਪਹਿਲ ਕਦਮੀ ਕਰੇ ਅਤੇ ਸਟੇਟ ਸਰਕਾਰ ਆਪਣਾ ਬਣਦਾ ਹਿੱਸਾ ਪਾਉਣ ਲਈ ਤਿਆਰ ਹੈ।

 

Check Also

ਮਜੀਠੀਆ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ

31 ਜਨਵਰੀ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ …