Breaking News
Home / ਭਾਰਤ / ਕੌਮਾਂਤਰੀ ਉਡਾਣਾਂ 15 ਦਸੰਬਰ ਤੋਂ ਨਹੀਂ ਹੋਣਗੀਆਂ ਸ਼ੁਰੂ

ਕੌਮਾਂਤਰੀ ਉਡਾਣਾਂ 15 ਦਸੰਬਰ ਤੋਂ ਨਹੀਂ ਹੋਣਗੀਆਂ ਸ਼ੁਰੂ

ਓਮੀਕਰੌਨ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ ਲਿਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ’ਚ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ 15 ਦਸੰਬਰ ਤੋਂ ਸ਼ੁਰੂ ਹੋਣੀ ਸੀ ਪ੍ਰੰਤੂ ਹੁਣ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਫ਼ਿਲਹਾਲ ਇਸ ’ਤੇ ਰੋਕ ਲਗਾ ਦਿੱਤੀ ਹੈ। ਏਵੀਏਸ਼ਨ ਵਿਭਾਗ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਸਬੰਧੀ ਨਵੀਂ ਤਰੀਕ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ। ਉਡਾਣਾਂ ਨੂੰ ਰੱਦ ਕਰਨ ਵਾਲਾ ਇਹ ਫੈਸਲਾ ਕਰੋਨਾ ਵਾਇਰਸ ਦੇ ਫੈਲ ਰਹੇ ਨਵੇਂ ਰੂਪ ਓਮੀਕਰੌਨ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਲੰਘੇ ਦਿਨੀਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਵਿਚ ਕਿਹਾ ਗਿਆ ਸੀ ਕਿ ਕਮਰਸ਼ੀਅਲ ਅੰਤਰਰਾਸ਼ਟਰੀ ਉਡਾਣਾਂ ਨੂੰ ਫਿਰ ਤੋਂ ਸ਼ੁਰੂ ਕਰਨ ਦੇ ਮੁੱਦੇ ’ਤੇ ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਸਿਹਤ ਪਰਿਵਾਰ ਕਲਿਆਣ ਮੰਤਰਾਲੇ ਨੇ ਸਹਿਮਤੀ ਪ੍ਰਗਟ ਕੀਤੀ ਸੀ। ਜਿਸ ਤੋਂ ਬਾਅਦ ਇਹ ਸੰਭਾਵਨਾ ਜਤਾਈ ਜਾ ਰਹੀ ਸੀ ਕਿ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋ ਜਾਣਗੀਆਂ। ਪ੍ਰੰਤੂ ਫਿਲਹਾਲ ਇਸ ਮਾਮਲੇ ’ਚ ਤਬਦੀਲੀਆਂ ਮੌਜੂਦਾ ਸਿਹਤ ਪ੍ਰਬੰਧਾਂ ਨੂੰ ਧਿਆਨ ’ਚ ਰੱਖਦੇ ਹੋਏ ਇਹ ਪਾਬੰਦੀਆਂ ਲਾਗੂ ਰਹਿਣਗੀਆਂ। ਇਕ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੌਨ ਨੂੰ ਧਿਆਨ ’ਚ ਰੱਖਦੇ ਹੋਏ ਸਾਨੂੰ ਚੌਕਸ ਰਹਿਣਾ ਚਾਹੀਦਾ ਹੈ ਅਤੇ ਨਾਲ ਹੀ ਬਾਹਰੋਂ ਆਉਣ ਵਾਲੇ ਵਿਅਕਤੀਆਂ ਦੀ ਸਖਤ ਨਿਗਰਾਨੀ ਹੇਠ ਜਾਂਚ ਕੀਤੀ ਜਾਣੀ ਚਾਹੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ਲੰਘੇ ਸਾਲ ਵੀ ਕਰੋਨਾ ਮਹਾਮਾਰੀ ਦੇ ਚਲਦਿਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਸੀ।

 

Check Also

ਭਾਰਤ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਿਆ

ਫਾਈਨਲ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾਇਆ ਬਿ੍ਰਜਟਾਊਨ/ਬਿਊਰੋ ਨਿਊਜ਼ : ਭਾਰਤ ਨੇ ਕ੍ਰਿਕਟ ਟੀ-20 ਵਿਸ਼ਵ …