Breaking News
Home / ਪੰਜਾਬ / ਸਿਸੋਦੀਆ ਪਹੁੰਚੇ ਮੁੱਖ ਮੰਤਰੀ ਚੰਨੀ ਦੇ ਹਲਕੇ ਦੇ ਸਕੂਲਾਂ ’ਚ

ਸਿਸੋਦੀਆ ਪਹੁੰਚੇ ਮੁੱਖ ਮੰਤਰੀ ਚੰਨੀ ਦੇ ਹਲਕੇ ਦੇ ਸਕੂਲਾਂ ’ਚ

ਚਮਕੌਰ ਸਾਹਿਬ ਦੇ ਸਕੂਲ ਦੀਆਂ ਫੋਟੋਆਂ ਕੀਤੀਆਂ ਜਾਰੀ
ਕਿਹਾ : ਚੁੱਲ੍ਹੇ ’ਤੇ ਪੱਕ ਰਿਹਾ ਹੈ ਖਾਣਾ, ਬਾਥਰੂਮਾਂ ਦੀ ਹਾਲਤ ਵੀ ਮਾੜੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਇਨ੍ਹੀਂ ਦਿਨੀਂ ਸਿੱਖਿਆ ਦੇ ਮਾਮਲੇ ਨੂੰ ਲੈ ਜੰਗ ਛਿੜੀ ਹੋਈ ਹੈ। ਦਰਅਸਲ ਦਿੱਲੀ ਅਤੇ ਪੰਜਾਬ ਸਰਕਾਰ ਵੱਲੋਂ ਆਪੋ-ਆਪਣੇ ਸੂਬਿਆਂ ਵਿਚ ਵਧੀਆ ਸਿੱਖਿਆ ਪ੍ਰਬੰਧ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਸਿਸੋਦੀਆਂ ਵੱਲੋਂ ਅੱਜ ਚਮਕੌਰ ਸਾਹਿਬ ਦੇ ਸਰਕਾਰੀ ਸਕੂਲ ਵਿਚ ਪਹੁੰਚ ਕੇ ਬੱਚਿਆਂ ਦੀਆਂ ਕਲਾਸਾਂ, ਬਾਥਰੂਮ ਅਤੇ ਹੋਰ ਥਾਵਾਂ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਇਕ ਸਰਕਾਰੀ ਸਕੂਲ ਦੀਆਂ ਤਸਵੀਰਾਂ ਜਾਰੀ ਕੀਤੀਆਂ, ਜਿਨ੍ਹਾਂ ’ਚ ਚੁੱਲ੍ਹੇ ’ਤੇ ਮਿਡ ਡੇਅ ਮੀਲ ਦਾ ਖਾਣਾ ਪੱਕ ਰਿਹਾ ਹੈ, ਬਿਲਡਿੰਗ ਤੋਂ ਲੈ ਕੇ ਲੜਕੀਆਂ ਲਈ ਬਣੇ ਟੋਆਏਲਟ ਦੀ ਹਾਲਤ ਵੀ ਬਹੁਤ ਖਸਤਾ ਹੈ। ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਪੰਜਾਬ ’ਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ ਅਤੇ ਉਨ੍ਹਾਂ ਦੇ ਸਕੂਲ ਸਭ ਨਾਲੋਂ ਵਧੀਆ ਹਨ। ਇਸ ਲਈ ਮੈਂ ਉਨ੍ਹਾਂ ਦੇ ਇਲਾਕੇ ਦੇ ਸਕੂਲਾਂ ਨੂੰ ਦੇਖਣ ਲਈ ਆਇਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਸਾਡੇ ਕੋਲੋਂ 250 ਸਕੂਲਾਂ ਦੀ ਸੂਚੀ ਮੰਗੀ ਸੀ ਜਿਨ੍ਹਾਂ ਨੂੰ ਅਸੀਂ ਸੁਧਾਰਿਆ ਹੈ। ਅਸੀਂ ਉਹ ਸੂਚੀ ਤੁਰੰਤ ਉਨ੍ਹਾਂ ਨੂੰ ਸੌਂਪ ਦਿੱਤੀ ਪ੍ਰੰਤੂ ਪੰਜਾਬ ਦੇ ਸਕੂਲਾਂ ਦੀ ਸੂਚੀ ਹਾਲੇ ਤੱਕ ਸਾਨੂੰ ਪ੍ਰਾਪਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਸਰਕਾਰ ਨੇ ਪੂਰੇ ਪੰਜ ਸਾਲ ਕੰਮ ਕੀਤਾ ਅਤੇ ਦਿੱਲੀ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਪੰਜ ਸਾਲ ਕੰਮ ਕੀਤਾ ਹੈ। ਜੇਕਰ ਆਮ ਆਦਮੀ ਪਾਰਟੀ ਦਿੱਲੀ ਦੇ ਸਕੂਲਾਂ ਨੂੰ ਵਧੀਆ ਬਣਾ ਸਕਦੀ ਹੈ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਪੰਜਾਬ ਦੇ ਸਕੂਲਾਂ ਨੂੰ ਕਿਉਂ ਵਧੀਆ ਨਹੀਂ ਬਣਾ ਸਕੀ।

 

Check Also

ਮਜੀਠੀਆ ਅਤੇ ਸਿੱਧੂ ਵਿਚਾਲੇ ਹੋਵੇਗਾ ਚੋਣ ਮੁਕਾਬਲਾ

ਸ਼ੋ੍ਰਮਣੀ ਅਕਾਲੀ ਦਲ ਨੇ ਬਿਕਰਮ ਮਜੀਠੀਆ ਨੂੰ ਅੰਮਿ੍ਰਤਸਰ ਪੂਰਬੀ ਸੀਟ ਤੋਂ ਐਲਾਨਿਆ ਉਮੀਦਵਾਰ ਅੰਮਿ੍ਰਤਸਰ/ਬਿਊਰੋ ਨਿਊਜ਼ …