ਅਰਵਿੰਦ ਕੇਜਰੀਵਾਲ ਸਰਕਾਰ ਨੇ ਪੈਟਰੋਲ ’ਤੇ ਘਟਾਇਆ ਵੈਟ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਿੱਲੀ ਵਾਸੀਆਂ ਨੂੰ ਰਾਹਤ ਦਿੰਦਿਆਂ ਪੈਟਰੋਲ ਦੀਆਂ ਕੀਮਤਾਂ ਵਿਚ 8 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਇਹ ਫੈਸਲਾ ਦਿੱਲੀ ਸਰਕਾਰ ਨੇ ਅੱਜ ਕੈਬਨਿਟ ਦੀ ਹੋਈ ਮੀਟਿੰਗ ਤੋਂ ਬਾਅਦ ਲਿਆ। ਦਿੱਲੀ ਸਰਕਾਰ ਨੇ ਬੈਠਕ ’ਚ ਵੱਡਾ ਫੈਸਲਾ ਲੈਂਦੇ ਹੋਏ ਪੈਟਰੋਲ ’ਤੇ ਲੱਗਣ ਵਾਲੇ 30 ਫੀਸਦੀ ਵੈਟ ਨੂੰ ਲਗਭਗ 11 ਫੀਸਦੀ ਘਟਾਉਂਦੇ ਹੋਏ 19 ਫੀਸਦੀ ਕਰ ਦਿਤਾ। ਇਸ ਤਰ੍ਹਾਂ ਨਾਲ ਪੈਟਰੋਲ ਦੀ ਕੀਮਤ ਹੁਣ ਦਿੱਲੀ ’ਚ 8 ਰੁਪਏ ਪ੍ਰਤੀ ਲੀਟਰ ਤੱਕ ਘਟ ਗਈ ਹੈ। ਪੈਟਰੋਲ ਦੀਆਂ ਘਟੀਆਂ ਇਹ ਕੀਮਤਾਂ ਅੱਜ ਅੱਧੀ ਰਾਤ ਤੋਂ ਲਾਗੂ ਹੋਣਗੀਆਂ। ਇਸ ਦੇ ਨਾਲ ਹੀ ਹੁਣ ਦਿੱਲੀ ’ਚ ਪੈਟਰੋਲ ਦੀਆਂ ਕੀਮਤਾਂ ਐਨਸੀਆਰ ਸ਼ਹਿਰਾਂ ਦੇ ਬਰਾਬਰ ਹੋ ਜਾਣਗੀਆਂ। ਇਸ ਨਾਲ ਉਨ੍ਹਾਂ ਵਾਹਨ ਚਾਲਕਾਂ ਨੂੰ ਬਹੁਤ ਫਾਇਦਾ ਹੋਵੇਗਾ ਜੋ ਗੁਆਂਢੀ ਰਾਜਾਂ ’ਚ ਕੀਮਤ ਘੱਟ ਹੋਣ ਦੇ ਚਲਦੇ ਨੋਇਡਾ, ਗਾਜ਼ੀਆਬਾਦ ਜਾਂ ਗੁਰੂਗ੍ਰਾਮ ਆਦਿ ਜਾ ਕੇ ਪੈਟਰੋਲ ਭਰਵਾਉਂਦੇ ਸਨ। ਕਿਉਂਕਿ ਕੇਂਦਰ ਸਰਕਾਰ ਨੇ ਪੈਟਰੋਲ-ਡੀਜਲ ’ਤੇ ਟੈਕਸ ਘੱਟਾ ਦਿੱਤਾ ਸੀ, ਜਿਸ ਤੋਂ ਬਾਅਦ ਰਾਜ ਸਰਕਾਰਾਂ ’ਤੇ ਦਬਾਅ ਸੀ ਕਿ ਉਹ ਆਪਣੇ ਪੱਧਰ ’ਤੇ ਵੈਟ ’ਚ ਕਟੌਤੀ ਕਰਕੇ ਜਨਤਾ ਨੂੰ ਰਾਹਤ ਦੇਣ। ਉਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਸਮੇਤ ਕਈ ਰਾਜ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ’ਤੇ ਲੱਗਣ ਵਾਲੇ ਵੈਟ ਨੂੰ ਘੱਟ ਕਰ ਚੁੱਕੇ ਹਨ। ਇਨ੍ਹਾਂ ਕੀਮਤਾਂ ਦੇ ਘਟਣ ਨਾਲ ਹੁਣ ਦਿੱਲੀ ਵਾਸੀਆਂ ਪੈਟਰੋਲ 95 ਰੁਪਏ ਪ੍ਰਤੀ ਲੀਟਰ ਮਿਲੇਗਾ ਜੋ ਕਿ ਪਹਿਲਾਂ 103 ਰੁਪਏ 97 ਪੈਸੇ ਪ੍ਰਤੀ ਲੀਟਰ ਮਿਲਦਾ ਸੀ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …