Breaking News
Home / ਭਾਰਤ / ਦਸੰਬਰ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਝਟਕਾ

ਦਸੰਬਰ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਝਟਕਾ

ਭਾਰਤ ’ਚ 100 ਰੁਪਏ ਮਹਿੰਗਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ
ਨਵੀਂ ਦਿੱਲੀ/ਬਿਊਰੋ ਨਿਊਜ਼
ਦਸੰਬਰ ਦੇ ਪਹਿਲੇ ਹੀ ਦਿਨ ਪੈਟਰੋਲੀਅਮ ਕੰਪਨੀਆਂ ਨੇ ਮਹਿੰਗਾਈ ਦਾ ਝਟਕਾ ਦਿੱਤਾ ਹੈ। ਭਾਰਤ ਵਿਚ ਅੱਜ ਬੁੱਧਵਾਰ ਨੂੰ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਪ੍ਰਤੀ ਸਿਲੰਡਰ 100 ਰੁਪਏ ਦਾ ਵਾਧਾ ਹੋਇਆ ਹੈ। ਪੈਟਰੋਲੀਅਮ ਕੰਪਨੀਆਂ ਦੇ ਇਸ ਫੈਸਲੇ ਤੋਂ ਬਾਅਦ ਦਿੱਲੀ ਵਿਚ 19 ਕਿਲੋਗਰਾਮ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 2101 ਰੁਪਏ ਹੋ ਗਈ ਹੈ। ਪਿਛਲੇ ਮਹੀਨੇ ਇਹ ਕੀਮਤ 2 ਹਜ਼ਾਰ ਰੁਪਏ 50 ਪੈਸੇ ਸੀ। ਹਾਲਾਂਕਿ ਘਰੇਲੂ ਵਰਤੋਂ ਵਾਲੇ ਗੈਸ ਸਿਲੰਡਰ ਦੀ ਕੀਮਤ ਵਿਚ ਕੋਈ ਇਜ਼ਾਫਾ ਨਹੀਂ ਹੋਇਆ ਹੈ। ਕਮਰਸ਼ੀਅਲ ਸਿਲੰਡਰ ਦੇ ਮਹਿੰਗਾ ਹੋਣ ਨਾਲ ਰੈਸਟੋਰੈਂਟ ਅਤੇ ਬਾਹਰੀ ਖਾਣਾ ਮਹਿੰਗਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਮਹੀਨੇ ਵੀ ਇਸ ਵਿਚ 266 ਰੁਪਏ ਦਾ ਵਾਧਾ ਹੋਇਆ ਸੀ। ਇਸ ਵਾਧੇ ਦੇ ਨਾਲ ਹੁਣ ਦਿੱਲੀ ਵਿਚ 19 ਕਿਲੋ ਵਾਲਾ ਕਮਰਸ਼ੀਅਲ ਸਿਲੰਡਰ 2101 ਰੁਪਏ ਹੋ ਗਿਆ ਹੈ। ਕੋਲਕਾਤਾ ਵਿਚ ਇਹ 2177, ਮੁੰਬਈ ਵਿਚ 2051 ਅਤੇ ਚੇਨਈ ਵਿਚ 2234 ਰੁਪਏ ਦਾ ਹੋ ਗਿਆ ਹੈ। ਧਿਆਨ ਰਹੇ ਕਿ ਜੇਕਰ ਇਸੇ ਤਰ੍ਹਾਂ ਕੀਮਤਾਂ ਵਧਦੀਆਂ ਰਹੀਆਂ ਹਨ ਤਾਂ ਮਹਿੰਗਾਈ ਵੀ ਨਾਲ-ਨਾਲ ਹੀ ਵਧੇਗੀ ਤੇ ਆਮ ਵਿਅਕਤੀ ਦਾ ਜੀਣਾ ਮੁਸ਼ਕਲ ਹੋ ਜਾਵੇਗਾ। ਦੇਸ਼ ਦੀ ਜਨਤਾ ਤਾਂ ਮੋਦੀ ਦੇ ਅੱਛੇ ਦਿਨਾਂ ਦੀ ਅਜੇ ਵੀ ਉਡੀਕ ਕਰ ਰਹੀ ਹੈ।

 

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ

ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …