Breaking News
Home / ਪੰਜਾਬ / ਕੈਪਟਨ ਨੇ ਸ਼ੁਰੂ ਕੀਤਾ ਸਿਆਸੀ ਦਾਅ-ਪੇਚ

ਕੈਪਟਨ ਨੇ ਸ਼ੁਰੂ ਕੀਤਾ ਸਿਆਸੀ ਦਾਅ-ਪੇਚ

ਭਾਜਪਾ ਪ੍ਰਧਾਨ ਨੂੰ ਮਿਲਣ ਜਾਣਗੇ ਦਿੱਲੀ, ਸੀਟਾਂ ਦੀ ਵੰਡ ਲੈ ਕੇ ਹੋਵੇਗੀ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੀ ਵਾਪਸੀ ਹੁੰਦੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਦਾਅ ਪੇਚ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਕੈਪਟਨ ਅਮਰਿੰਦਰ ਆਉਂਦੇ ਸ਼ਨੀਵਾਰ ਨੂੰ ਦਿੱਲੀ ਜਾ ਰਹੇ ਹਨ ਅਤੇ ਉਥੇ ਉਹ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕੈਪਟਨ ਅਮਰਿੰਦਰ ਭਾਜਪਾ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਕਰਨਗੇ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਮੁੱਖ ਮੰਤਰੀ ਰਹਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਮਿਲਦੇ ਰਹੇ ਹਨ, ਪਰ ਜੇ.ਪੀ. ਨੱਢਾ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੋਵੇਗੀ। ਧਿਆਨ ਰਹੇ ਕਿ ਪਿਛਲੇ ਦਿਨ ਕੈਪਟਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਵੀ ਮੁਲਾਕਾਤ ਕੀਤੀ ਸੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਭਾਜਪਾ ਅਤੇ ਅਕਾਲੀ ਦਲ ਤੋਂ ਵੱਖ ਹੋਏ ਆਗੂਆਂ ਨਾਲ ਗਠਜੋੜ ਕਰ ਰਹੇ ਹਨ ਅਤੇ ਉਹ ਖੁਦ ਇਸ ਗਠਜੋੜ ਦਾ ਸੀਐਮ ਚਿਹਰਾ ਨਹੀਂ ਹੋਣਗੇ। ਕੈਪਟਨ ਨੇ ਕਿਹਾ ਕਿ ਗਠਜੋੜ ਦਾ ਪਹਿਲਾ ਫੋਕਸ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜਿੱਤ ਦਾ ਹੋਵੇਗਾ ਅਤੇ ਉਸ ਤੋਂ ਬਾਅਦ ਅੱਗੇ ਦੀ ਗੱਲ ਹੋਵੇਗੀ। ਕੈਪਟਨ ਨੇ ਇਹ ਵੀ ਕਿਹਾ ਕਿ ਕਈ ਕਾਂਗਰਸੀ ਵੀ ਉਨ੍ਹਾਂ ਦੇ ਨਾਲ ਆਉਣ ਵਾਲੇ ਹਨ, ਅਤੇ ਉਹ ‘ਪੰਜਾਬ ਲੋਕ ਕਾਂਗਰਸ’ ਪਾਰਟੀ ਵਿਚ ਸ਼ਾਮਲ ਵੀ ਹੋਣਗੇ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਲੋਕ ਕਾਂਗਰਸ’ ਨਾਮ ਦੀ ਨਵੀਂ ਪਾਰਟੀ ਬਣਾ ਲਈ ਹੈ।

 

Check Also

ਅੰਮਿ੍ਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਸੇਫ਼ ਹਾਊਸ ’ਚ ਅੰਮਿ੍ਰਤਪਾਲ ਸਿੰਘ ਨੇ ਆਪਣੇ ਪਿਤਾ ਅਤੇ ਚਾਚੇ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ …