11.6 C
Toronto
Saturday, September 19, 2026
spot_img
Homeਭਾਰਤਸ਼ਹੀਦ ਕਿਸਾਨਾਂ ਸਬੰਧੀ ਵੇਰਵੇ ਦੇਣ ਲਈ ਕਿਸਾਨ ਤਿਆਰ

ਸ਼ਹੀਦ ਕਿਸਾਨਾਂ ਸਬੰਧੀ ਵੇਰਵੇ ਦੇਣ ਲਈ ਕਿਸਾਨ ਤਿਆਰ

ਸ਼ਹੀਦ ਕਿਸਾਨਾਂ ਸਬੰਧੀ ਵੇਰਵੇ ਦੇਣ ਲਈ ਕਿਸਾਨ ਤਿਆਰਮਨੀਸ਼ ਤਿਵਾੜੀ ਨੇ ਵੀ ਪੀੜਤ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਨੇ ਲੋਕ ਸਭਾ ਵਿਚ ਦਾਅਵਾ ਕੀਤਾ ਕਿ ਖੇਤੀ ਮੰਤਰਾਲੇ ਕੋਲ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦਾ ਕੋਈ ਵੀ ਰਿਕਾਰਡ ਨਹੀਂ ਹੈ ਅਤੇ ਮੁਆਵਜ਼ਾ ਦੇਣ ਦਾ ਵੀ ਸਵਾਲ ਹੀ ਨਹੀਂ ਪੈਂਦਾ ਹੁੰਦਾ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਇਸ ਬਿਆਨ ’ਤੇ ਕਿਸਾਨ ਆਗੂਆਂ ਨੇ ਨਰਾਜ਼ਗੀ ਜ਼ਾਹਰ ਕੀਤੀ ਹੈ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਲੈ ਕੇ ਕਾਂਗਰਸ ਨੇ ਵੀ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਇਸੇ ਦੌਰਾਨ ਦੋਆਬਾ ਕਿਸਾਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਕੋਲ ਆਈ.ਬੀ. ਤੋਂ ਲੈ ਕੇ ਦਿੱਲੀ ਪੁਲਿਸ ਤੱਕ ਹਰ ਤਰ੍ਹਾਂ ਦਾ ਡੈਟਾ ਹੈ। ਜੇਕਰ ਉਹ ਕਹਿ ਰਹੇ ਹਨ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਹੋਈ ਮੌਤ ਦਾ ਉਨ੍ਹਾਂ ਕੋਲ ਰਿਕਾਰਡ ਨਹੀਂ ਹੈ ਤਾਂ ਇਹ ਗਲਤ ਹੈ। ਕਿਸਾਨ ਆਗੂਆਂ ਵਲੋਂ ਕਿਹਾ ਗਿਆ ਕਿ ਜੇ ਸਰਕਾਰ ਕਹਿੰਦੀ ਹੈ ਤਾਂ ਅਸੀਂ ਮੁਆਵਜ਼ੇ ਲਈ ਕਿਸਾਨਾਂ ਦੀਆਂ ਹੋਈਆਂ ਮੌਤਾਂ ਸਬੰਧੀ ਅੰਕੜਾ ਸਰਕਾਰ ਨੂੰ ਦੇ ਸਕਦੇ ਹਾਂ। ਇਸੇ ਦੌਰਾਨ ਨਰਿੰਦਰ ਤੋਮਰ ਦੇ ਬਿਆਨ ’ਤੇ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਕਿਹਾ ਕਿ ਤੋਮਰ ਕੇਂਦਰ ਸਰਕਾਰ ਦੀ ਨਾਕਾਮੀ ਲੁਕਾਉਣ ਲਈ ਝੂਠ ਬੋਲ ਰਹੇ ਹਨ। ਕਾਂਗਰਸ ਦੇ ਆਗੂ ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਹਰੇਕ ਪੀੜਤ ਪਰਿਵਾਰਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਇਹ ਇਤਿਹਾਸਕ ਕਿਸਾਨ ਅੰਦੋਲਨ ਹੈ, ਜਿਸ ਕਰਕੇ ਹੀ ਮੋਦੀ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨ ਵਾਪਸ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਿਸਾਨ ਅੰਦੋਲਨ ਦੌਰਾਨ 700 ਤੋਂ ਜ਼ਿਆਦਾ ਕਿਸਾਨਾਂ ਦੀ ਜਾਨ ਵੀ ਚਲੇ ਗਈ ਹੈ।

 

RELATED ARTICLES
POPULAR POSTS