Breaking News
Home / ਭਾਰਤ / ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ

ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਤੋਂ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਭਾਜਪਾ ਦੇ ਪੰਜਾਬ ਤੋਂ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਦੁਸ਼ਿਅੰਤ ਗੌਤਮ ਅਤੇ ਭਾਜਪਾ ਦੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਸਿਰਸਾ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ। ਅਸਤੀਫਾ ਦੇਣ ਤੋਂ ਬਾਅਦ ਸਿਰਸਾ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਦੇਸ਼ ਅਤੇ ਦੁਨੀਆ ਦੇ ਸਿੱਖ ਭਾਈਚਾਰੇ ਨੇ ਉਨ੍ਹਾਂ ਨੂੰ ਕਾਫੀ ਮਾਣ ਬਖਸ਼ਿਆ ਹੈ। ਸਿਰਸਾ ਨੇ ਕਿਹਾ ਸੀ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਅਗਲੀਆਂ ਚੋਣਾਂ ਵੀ ਨਹੀਂ ਲੜਨਗੇ। ਸਿਰਸਾ ਨੇ ਆਪਣੇ ਨਾਲ ਕੰਮ ਕਰਨ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਵੀ ਕੀਤਾ।

Check Also

ਦਿੱਲੀ ’ਚ ਵਧੇ ਪ੍ਰਦੂਸ਼ਣ ਕਾਰਨ ਪੰਜਵੀਂ ਕਲਾਸ ਤੱਕ ਦੇ ਸਕੂਲ ਕੀਤੇ ਬੰਦ

ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਬੱਸਾਂ ਵੀ ਦਿੱਲੀ ’ਚ ਨਹੀਂ ਹੋਣਗੀਆਂ ਦਾਖਲ ਨਵੀਂ ਦਿੱਲੀ/ਬਿਊਰੋ …