20.8 C
Toronto
Tuesday, August 11, 2026
spot_img
Homeਪੰਜਾਬਕੇਜਰੀਵਾਲ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਕੀਤਾ ਵਾਅਦਾ

ਕੇਜਰੀਵਾਲ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਕੀਤਾ ਵਾਅਦਾ

ਕੇਜਰੀਵਾਲ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਕੀਤਾ ਵਾਅਦਾਕਿਹਾ : ਪੰਜਾਬ ’ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਦਿੱਤੀ ਜਾਵੇਗੀ ਵਧੀਆ ਤੇ ਮੁਫ਼ਤ ਸਿੱਖਿਆ
ਪਠਾਨਕੋਟ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪਠਾਨਕੋਟ ਪਹੁੰਚ ਕੇ ਤਿਰੰਗਾ ਯਾਤਰਾ ਦੀ ਅਗਵਾਈ ਕੀਤੀ ਗਈ। ਇਸ ਤਿਰੰਗਾ ਵਿਚ ਯਾਤਰਾ ਵਿਚ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਹਿੱਸਾ ਲਿਆ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਦੋ ਹੋਰ ਗਰੰਟੀਆਂ ਦਿੱਤੀਆਂ। ਪਹਿਲੀ ਗਰੰਟੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਵਧੀਆ ਅਤੇ ਮੁਫ਼ਤ ਸਿੱਖਿਆ ਦਿੱਤੀ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਵੀ ਕੀਤਾ ਜਾਵੇਗਾ। ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਦੂਜੀ ਗਰੰਟੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਜਿਹੜੇ ਫੌਜੀ ਜਵਾਨ ਸਰਹੱਦ ’ਤੇ ਸ਼ਹੀਦ ਹੁੰਦੇ ਹਨ, ਚਾਹੇ ਉਹ ਕਿਸੇ ਵੀ ਅਪਰੇਸ਼ਨ ’ਚ ਸ਼ਹੀਦ ਹੋਣ, ਉਨ੍ਹਾਂ ਦੇ ਪਰਿਵਾਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਇਕ ਕਰੋੜ ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਇਆ ਕਰੇਗੀ। ਇਸ ਤੋਂ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਮੁਫ਼ਤ ਬਿਜਲੀ ਅਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਮਹਿਲਾ ਦੇ ਖਾਤੇ ਵਿਚ 1000 ਪ੍ਰਤੀ ਮਹੀਨਾ ਪਾਏ ਜਾਣ ਦਾ ਵਾਅਦਾ ਕਰ ਚੁੱਕੇ ਹਨ।

RELATED ARTICLES
POPULAR POSTS