Breaking News
Home / ਪੰਜਾਬ / ਮਨਜਿੰਦਰ ਸਿਰਸਾ ਦੇ ਭਾਜਪਾ ’ਚ ਜਾਣ ’ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਮਨਜਿੰਦਰ ਸਿਰਸਾ ਦੇ ਭਾਜਪਾ ’ਚ ਜਾਣ ’ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਕਿਹਾ, ਸਿਰਸਾ ਨੂੰ ਭਾਜਪਾ ’ਚ ਸ਼ਾਮਲ ਹੋਣ ਲਈ ਕੀਤਾ ਗਿਆ ਮਜਬੂਰ
ਅੰਮਿ੍ਰਤਸਰ/ਬਿਊਰੋ ਨਿਊਜ਼
ਲੰਘੇ ਕੱਲ੍ਹ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਨਜਿੰਦਰ ਸਿਰਸਾ ਨੂੰ ਭਾਜਪਾ ਵਿਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੁਰਾਣੇ ਸਮਿਆਂ ਵਿਚ ਮੁਗਲ ਹੁਕਮਰਾਨਾਂ ਵਲੋਂ ਲੋਕਾਂ ਨੂੰ ਧਰਮ ਜਾਂ ਜ਼ਿੰਦਗੀ ਚੁਣਨ ਦੀ ਪੇਸ਼ਕਸ਼ ਦਿੱਤੀ ਜਾਂਦੀ ਸੀ, ਉਸ ਤਰ੍ਹਾਂ ਦੀ ਘਟਨਾ ਮਨਜਿੰਦਰ ਸਿਰਸਾ ਨਾਲ ਵੀ ਵਾਪਰੀ ਹੈ। ਉਨ੍ਹਾਂ ਕਿਹਾ ਕਿ ਮੇਰੀ ਸਿਰਸਾ ਨਾਲ ਗੱਲ ਹੋਈ ਸੀ, ਜਿਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਭਾਜਪਾ ਵਲੋਂ ਪੇਸ਼ਕਸ਼ ਰੱਖੀ ਗਈ ਸੀ ਕਿ ਜਾਂ ਤਾਂ ਭਾਜਪਾ ਵਿਚ ਸ਼ਾਮਿਲ ਹੋਵੋ ਜਾਂ ਫਿਰ ਜੇਲ੍ਹ ਜਾਵੋ। ਉਨ੍ਹਾਂ ਕਿਹਾ ਸਿਰਸਾ ਨੂੰ ਭਾਜਪਾ ਵਿਚ ਜਾਣ ਲਈ ਮਜਬੂਰ ਕਰਨ ਵਾਲੇ ਦਿੱਲੀ ਦੇ ਸਿੱਖ ਆਗੂ ਵੀ ਜ਼ਿੰਮੇਵਾਰ ਹਨ ਤੇ ਉਨ੍ਹਾਂ ਦੀ ਇਹ ਰਾਜਨੀਤਕ ਭੁੱਲ ਹੈ ਜਿਨ੍ਹਾਂ ਅਜਿਹੀ ਜ਼ਮੀਨ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਹੋ ਸਕਦਾ ਉਹ ਦਿੱਲੀ ਕਮੇਟੀ ਦਾ ਪ੍ਰਬੰਧ ਮੁੜ ਸੰਭਾਲ ਲੈਣ ਪਰ ਇਸ ਲਈ ਕਿਤੇ ਨਾ ਕਿਤੇ ਸਾਡੇ ਸਿੱਖ ਵੀ ਜ਼ਿੰਮੇਵਾਰ ਹਨ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …