Breaking News
Home / ਪੰਜਾਬ / ਡਾ. ਐਸ.ਪੀ. ਸਿੰਘ ਉਬਰਾਏ ਨੂੰ ਚੰਨੀ ਸਰਕਾਰ ਨੇ ਲਗਾਇਆ ਸਲਾਹਕਾਰ

ਡਾ. ਐਸ.ਪੀ. ਸਿੰਘ ਉਬਰਾਏ ਨੂੰ ਚੰਨੀ ਸਰਕਾਰ ਨੇ ਲਗਾਇਆ ਸਲਾਹਕਾਰ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਹਨ ਡਾ. ਐਸ.ਪੀ. ਸਿੰਘ ਉਬਰਾਏ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ. ਸਿੰਘ ਉਬਰਾਏ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਚੰਨੀ ਸਰਕਾਰ ਵਲੋਂ ਡਾ. ਉਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਬਾਰੇ ਪੰਜਾਬ ਸਰਕਾਰ ਦਾ ਆਨਰੇਰੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਾ. ਉਬਰਾਏ ਦੀ ਸਮਾਜ ਸੇਵੀ ਕੰਮਾਂ ਕਰਕੇ ਵੱਡੀ ਪਹਿਚਾਣ ਹੈ ਅਤੇ ਉਹ ਅਕਸਰ ਹੀ ਲੋੜਵੰਦਾਂ ਦੀ ਮੱਦਦ ਕਰਦੇ ਰਹਿੰਦੇ ਹਨ। ਲੌਕਡਾੳੂਨ ਦੌਰਾਨ ਵੀ ਉਨ੍ਹਾਂ ਨੇ ਲੋੜਵੰਦਾਂ ਦੀ ਵੱਡੀ ਸਹਾਇਤਾ ਕੀਤੀ। ਡਾ. ਉਬਰਾਏ ਹੋਰਾਂ ਨੇ ਕਿਸਾਨ ਅੰਦੋਲਨ ਦੌਰਾਨ ਵੀ ਕਿਸਾਨਾਂ ਦੀ ਮੱਦਦ ਕੀਤੀ ਹੈ। ਧਿਆਨ ਰਹੇ ਕਿ ਡਾ. ਐਸ.ਪੀ. ਸਿੰਘ ਉਬਰਾਏ ਹੋਰਾਂ ਨੇ ਦੁਬਈ ਵਿਚ ਆਪਣੀਆਂ ਕੰਪਨੀਆਂ ਵਿਚ ਕਈ ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਵੀ ਦਿੱਤਾ ਹੋਇਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਡਾ. ਉਬਰਾਏ ਨੂੰ ਪੰਜਾਬ ਵਿਚ ਸੀਐਮ ਚਿਹਰਾ ਬਣਾਉਣ ਦੀ ਪੇਸ਼ਕਸ਼ ਕੀਤੀ ਸੀ।

Check Also

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ

23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …