7 C
Toronto
Wednesday, November 26, 2025
spot_img
Homeਭਾਰਤਕਾਂਗਰਸ ਪਾਰਟੀ 10 ਸਾਲਾਂ ਵਿਚ 90 ਫੀਸਦੀ ਚੋਣਾਂ ਹਾਰੀ

ਕਾਂਗਰਸ ਪਾਰਟੀ 10 ਸਾਲਾਂ ਵਿਚ 90 ਫੀਸਦੀ ਚੋਣਾਂ ਹਾਰੀ

ਕਾਂਗਰਸ ਨੂੰ ਵਿਰੋਧੀ ਧਿਰ ਦੀ ਅਗਵਾਈ ਕਰਨ ਦਾ ਹੱਕ ਨਹੀਂ : ਪ੍ਰਸ਼ਾਂਤ ਕਿਸ਼ੋਰ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਇਕ ਵਾਰ ਫਿਰ ਤੋਂ ਕਾਂਗਰਸ ਪਾਰਟੀ ਨੂੰ ਨਿਸ਼ਾਨੇ ’ਤੇ ਲਿਆ ਹੈ। ਪ੍ਰਸ਼ਾਂਤ ਕਿਸ਼ੋਰ ਨੇ ਵਿਰੋਧੀ ਧਿਰ ਦੀ ਕਮਾਨ ਨੂੰ ਲੈ ਕੇ ਕਾਂਗਰਸ ਲੀਡਰਸ਼ਿਪ ’ਤੇ ਸਵਾਲ ਚੁੱਕੇ ਹਨ। ਕਿਸ਼ੋਰ ਨੇ ਕਿਹਾ ਕਿ ਜਿਹੜੀ ਪਾਰਟੀ ਪਿਛਲੇ 10 ਸਾਲਾਂ ਵਿਚ 90 ਫੀਸਦੀ ਚੋਣਾਂ ਹਾਰੀ ਹੈ, ਉਸ ਨੂੰ ਵਿਰੋਧੀ ਧਿਰ ਦੀ ਅਗਵਾਈ ਕਰਨ ਦਾ ਕੋਈ ਵੀ ਹੱਕ ਨਹੀਂ ਹੈ। ਪ੍ਰਸ਼ਾਂਤ ਨੇ ਆਪਣੇ ਟਵੀਟ ’ਚ ਲਿਖਿਆ ਕਿ ਕਾਂਗਰਸ ਜਿਸ ਵਿਚਾਰ ਅਤੇ ਸਥਾਨ ਦੀ ਨੁਮਾਇੰਦਗੀ ਕਰਦੀ ਹੈ, ਉਹ ਮਜ਼ਬੂਤ ਵਿਰੋਧੀ ਧਿਰ ਲਈ ਮਹੱਤਵਪੂਰਨ ਹੈ। ਪਰ ਕਾਂਗਰਸ ਦੀ ਲੀਡਰਸ਼ਿਪ ਕਿਸੇ ਵਿਅਕਤੀ ਵਿਸ਼ੇਸ਼ ਦਾ ਅਧਿਕਾਰ ਨਹੀਂ ਹੈ, ਖਾਸ ਕਰਕੇ ਜਦੋਂ ਪਾਰਟੀ ਪਿਛਲੇ 10 ਸਾਲਾਂ ਵਿਚ ਆਪਣੀਆਂ 90 ਫੀਸਦੀ ਚੋਣਾਂ ਹਾਰ ਚੁੱਕੀ ਹੋਵੇ। ਉਨ੍ਹਾਂ ਦਾ ਕਹਿਣਾ ਸੀ ਕਿ ਵਿਰੋਧੀ ਧਿਰ ਦੀ ਲੀਡਰਸ਼ਿਪ ਦੀ ਚੋਣ ਲੋਕਤੰਤਰੀ ਢੰਗ ਨਾਲ ਕਰਵਾਈ ਜਾਵੇ। ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਇਸ ਤੋਂ ਪਹਿਲਾਂ ਰਾਹੁਲ ਗਾਂਧੀ ’ਤੇ ਵੀ ਸਿਆਸੀ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਕਿਹਾ ਸੀ ਕਿ ਭਾਜਪਾ ਅਜੇ ਕਈ ਦਹਾਕਿਆਂ ਤੱਕ ਕਿਤੇ ਨਹੀਂ ਜਾਣ ਵਾਲੀ ਅਤੇ ਰਾਹੁਲ ਗਾਂਧੀ ਨਾਲ ਸਮੱਸਿਆ ਇਹ ਹੈ ਕਿ ਉਨ੍ਹਾਂ ਨੂੰ ਇਸ ਦਾ ਕੋਈ ਅਹਿਸਾਸ ਨਹੀਂ ਹੈ। ਪ੍ਰਸ਼ਾਂਤ ਕਿਸ਼ੋਰ ਦੀਆਂ ਟਿੱਪਣੀਆਂ ਤਿ੍ਰਣਮੂਲ ਕਾਂਗਰਸ ਲਈ ਸੰਜੀਵਨੀ ਦਾ ਕੰਮ ਕਰ ਰਹੀਆਂ ਹਨ। ਉਹ ਇਸ ਲਈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਆਪਣੀ ਪਾਰਟੀ ਤਿ੍ਰਣਮੂਲ ਕਾਂਗਰਸ ਦਾ ਰਾਸ਼ਟਰੀ ਪੱਧਰ ’ਤੇ ਵਿਸਥਾਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਸ ਲਈ ਮਮਤਾ ਨੇ ਭਾਜਪਾ, ਕਾਂਗਰਸ ਅਤੇ ਹੋਰ ਪਾਰਟੀਆਂ ਦੇ ਆਗੂਆਂ ਨੂੰ ਤੋੜਨਾ ਵੀ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਮਮਤਾ ਬੈਨਰਜੀ ਸ਼ਰਦ ਪਵਾਰ ਦੇ ਨਾਲ-ਨਾਲ ਹੋਰ ਖੇਤਰੀ ਦਲਾਂ ਦੇ ਵੱਡੇ ਆਗੂਆਂ ਨਾਲ ਵੀ ਮੁਲਾਕਾਤਾਂ ਕਰ ਰਹੀ ਹੈ।

 

RELATED ARTICLES
POPULAR POSTS