ਚੰਨੀ ਸਰਕਾਰ ’ਤੇ ਲਗਾਏ ਵਾਅਦਾ ਖਿਲਾਫੀ ਦੇ ਆਰੋਪ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਹੁਣ ਫਿਰ ਆਉਂਦੀ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਲਿਆ ਹੈ। ਧਿਆਨ ਰਹੇ ਕਿ ਸਰਕਾਰੀ ਬੱਸਾਂ ਦੇ 10 ਹਜ਼ਾਰ ਕੱਚੇ ਕਾਮੇ ਇਸ ਲਈ ਨਰਾਜ਼ ਹਨ ਕਿ ਪੰਜਾਬ ਕੈਬਨਿਟ ਨੇ ਉਨ੍ਹਾਂ ਨੂੰ ਪੱਕੇ ਕਰਨ ਲਈ ਕੋਈ ਫੈਸਲਾ ਨਹੀਂ ਲਿਆ।
ਇਸੇ ਦੌਰਾਨ ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕਿਹਾ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਲੰਘੀ 22 ਨਵੰਬਰ ਦੀ ਬੈਠਕ ਵਿਚ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਕੈਬਨਿਟ ਮੀਟਿੰਗ ਦੌਰਾਨ ਪੱਕੇ ਕਰਨ ਦਾ ਵਿਸ਼ਵਾਸ ਦਿਵਾਇਆ ਸੀ। ਪਰ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿਚ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ। ਯੂਨੀਅਨ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਝੂਠੇ ਲਾਰੇ ਲਗਾ ਕੇ ਸਮਾਂ ਲੰਘਾ ਰਹੀ ਹੈ ਅਤੇ ਹਰ ਵਾਰ ਝੂਠੇ ਵਾਅਦੇ ਕਰਮਚਾਰੀਆਂ ਨਾਲ ਕੀਤੇ ਜਾ ਰਹੇ ਹਨ। ਇਸ ਲਈ ਹੀ ਹੁਣ ਕੱਚੇ ਕਾਮਿਆਂ ਨੂੰ ਸੰਘਰਸ਼ ਦੇ ਰਾਹ ਤੁਰਨਾ ਪੈ ਰਿਹਾ ਹੈ।
ਯੂਨੀਅਨ ਆਗੂਆਂ ਨੇ ਕਿਹਾ ਕਿ 3 ਦਸੰਬਰ ਨੂੰ ਦੋ ਘੰਟਿਆਂ ਲਈ ਬੱਸ ਅੱਡੇ ਬੰਦ ਰੱਖੇ ਜਾਣਗੇ ਅਤੇ 7 ਦਸੰਬਰ ਨੂੰ ਕੱਚੇ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣਗੇ। ਯੂਨੀਅਨ ਆਗੂਆਂ ਨੇ ਇਹ ਵੀ ਦੱਸਿਆ ਕਿ ਸ਼ਨੀਵਾਰ ਤੇ ਐਤਵਾਰ ਨੂੰ ਅਗਲੇ ਸੰਘਰਸ਼ ਦੀ ਤਿਆਰੀ ਮੀਟਿੰਗ ਕੀਤੀ ਜਾਵੇਗੀ ਅਤੇ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …