ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਸੋਮਵਾਰ ਨੂੰ ਹੋਏ ਜਨਰਲ ਇਜਲਾਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੰਸਥਾ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਕਰਨੈਲ ਸਿੰਘ ਪੰਜੋਲੀ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਜਨਰਲ ਇਜਲਾਸ ਦੌਰਾਨ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਵੋਟਾਂ ਪਾ ਕੇ ਕੀਤੀ ਗਈ ਹੈ ਜਦੋਂਕਿ ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ ਬਿਨਾਂ ਕਿਸੇ ਵਿਰੋਧ ਦੇ ਨਾਮਜ਼ਦ ਕੀਤੇ ਗਏ ਹਨ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …