ਨਵੀਂ ਦਿੱਲੀ : ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਇਕ ਵਾਰ ਫਿਰ ਤੋਂ ਕਾਂਗਰਸ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਪ੍ਰਸ਼ਾਂਤ ਕਿਸ਼ੋਰ ਨੇ ਵਿਰੋਧੀ ਧਿਰ ਦੀ ਕਮਾਨ ਨੂੰ ਲੈ ਕੇ ਕਾਂਗਰਸ ਲੀਡਰਸ਼ਿਪ ‘ਤੇ ਸਵਾਲ ਚੁੱਕੇ ਹਨ। ਕਿਸ਼ੋਰ ਨੇ ਕਿਹਾ ਕਿ ਜਿਹੜੀ ਪਾਰਟੀ ਪਿਛਲੇ 10 ਸਾਲਾਂ ਵਿਚ 90 ਫੀਸਦੀ ਚੋਣਾਂ ਹਾਰੀ ਹੈ, ਉਸ ਨੂੰ ਵਿਰੋਧੀ ਧਿਰ ਦੀ ਅਗਵਾਈ ਕਰਨ ਦਾ ਕੋਈ ਵੀ ਹੱਕ ਨਹੀਂ ਹੈ। ਪ੍ਰਸ਼ਾਂਤ ਨੇ ਆਪਣੇ ਟਵੀਟ ‘ਚ ਲਿਖਿਆ ਕਿ ਕਾਂਗਰਸ ਜਿਸ ਵਿਚਾਰ ਅਤੇ ਸਥਾਨ ਦੀ ਨੁਮਾਇੰਦਗੀ ਕਰਦੀ ਹੈ, ਉਹ ਮਜ਼ਬੂਤ ਵਿਰੋਧੀ ਧਿਰ ਲਈ ਮਹੱਤਵਪੂਰਨ ਹੈ। ਪਰ ਕਾਂਗਰਸ ਦੀ ਲੀਡਰਸ਼ਿਪ ਕਿਸੇ ਵਿਅਕਤੀ ਵਿਸ਼ੇਸ਼ ਦਾ ਅਧਿਕਾਰ ਨਹੀਂ ਹੈ, ਖਾਸ ਕਰਕੇ ਜਦੋਂ ਪਾਰਟੀ ਪਿਛਲੇ 10 ਸਾਲਾਂ ਵਿਚ ਆਪਣੀਆਂ 90 ਫੀਸਦੀ ਚੋਣਾਂ ਹਾਰ ਚੁੱਕੀ ਹੋਵੇ। ਉਨ੍ਹਾਂ ਦਾ ਕਹਿਣਾ ਸੀ ਕਿ ਵਿਰੋਧੀ ਧਿਰ ਦੀ ਲੀਡਰਸ਼ਿਪ ਦੀ ਚੋਣ ਲੋਕਤੰਤਰੀ ਢੰਗ ਨਾਲ ਕਰਵਾਈ ਜਾਵੇ। ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਇਸ ਤੋਂ ਪਹਿਲਾਂ ਰਾਹੁਲ ਗਾਂਧੀ ‘ਤੇ ਵੀ ਸਿਆਸੀ ਨਿਸ਼ਾਨਾ ਸਾਧਿਆ ਸੀ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …