ਮੁੰਬਈ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਕਾਂਗਰਸ ਦੀ ਲੀਡਰਸ਼ਿਪ ਖਿਲਾਫ ਤਨਜ਼ ਕੱਸਦਿਆਂ ਭਾਜਪਾ ਵਿਰੁੱਧ ਮਿਲ ਕੇ ਲੜਨ ਦਾ ਹੋਕ ਦਿੱਤਾ ਗਿਆ। ਮਮਤਾ ਬੈਨਰਜੀ ਨੇ ਟਿੱਪਣੀਆਂ ਕੀਤੀਆਂ ਕਿ ਹੁਣ ਕੋਈ ਯੂਪੀਏ ਨਹੀਂ ਹੈ ਅਤੇ ਕੋਈ ਵੀ ਵਿਅਕਤੀ ਜ਼ਿਆਦਾ ਸਮਾਂ ਵਿਦੇਸ਼ ਵਿਚ ਬੈਠ ਕੇ ਕੋਈ ਚੀਜ਼ ਹਾਸਲ ਨਹੀਂ ਕਰ ਸਕਦਾ ਹੈ। ਉੱਧਰ, ਪਵਾਰ ਨੇ ਕਿਹਾ ਕਿ ਇਸ ਵੇਲੇ ਲੀਡਰਸ਼ਿਪ ਦਾ ਕੋਈ ਮਸਲਾ ਨਹੀਂ ਹੈ ਅਤੇ ਭਾਜਪਾ ਖਿਲਾਫ ਲੜਾਈ ਵਿਚ ਸਾਰੀਆਂ ਹਮਖਿਆਲੀ ਪਾਰਟੀਆਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਤਾਂ ਬਾਅਦ ਦੀ ਗੱਲ ਹੈ।
Check Also
ਅਮਰੀਕਾ ਨੇ 104 ਭਾਰਤੀਆਂ ਨੂੰ ਹੱਥ-ਪੈਰ ਬੰਨ੍ਹ ਕੇ ਚੜ੍ਹਾਇਆ ਸੀ ਜਹਾਜ਼ ’ਚ
ਅਮਰੀਕਾ ਦੇ ਅਜਿਹੇ ਵਰਤਾਰੇ ਤੋਂ ਹਰ ਭਾਰਤੀ ਨਿਰਾਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਤੋਂ ਡਿਪੋਰਟ ਕੀਤੇ …