Breaking News
Home / ਭਾਰਤ / ਖੇਤੀ ਕਾਨੂੰਨਾ ‘ਤੇ ਚਰਚਾ ਤੋਂ ਭੱਜਦੀ ਹੈ ਕੇਂਦਰ ਸਰਕਾਰ

ਖੇਤੀ ਕਾਨੂੰਨਾ ‘ਤੇ ਚਰਚਾ ਤੋਂ ਭੱਜਦੀ ਹੈ ਕੇਂਦਰ ਸਰਕਾਰ

ਖੇਤੀ ਕਾਨੂੰਨਾਂ ਦਾ ਰੱਦ ਹੋਣਾ ਕਿਸਾਨਾਂ ਦੀ ਵੱਡੀ ਜਿੱਤ : ਰਾਹੁਲ ਗਾਂਧੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਬਿਨਾਂ ਕਿਸੇ ਬਹਿਸ ਦੇ ਤਿੰਨੋਂ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ ਕੀਤੇ ਜਾਣ ਤੋਂ ਇਹ ਸਾਬਤ ਹੁੰਦਾ ਹੈ ਕਿ ਸਰਕਾਰ ਚਰਚਾ ਤੋਂ ਡਰਦੀ ਹੈ ਅਤੇ ਉਹ ਜਾਣਦੀ ਹੈ ਕਿ ਉਸ ਨੇ ਕੁਝ ਗਲਤ ਕੀਤਾ ਹੈ।
ਸੰਸਦ ਵੱਲੋਂ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ ਕੀਤੇ ਜਾਣ ਮਗਰੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਪਹਿਲਾਂ ਹੀ ਕਿਹਾ ਸੀ ਕਿ ਇਹ ਤਿੰਨੋਂ ਨਵੇਂ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ ਕਿਉਂਕਿ ਤਿੰਨ-ਚਾਰ ਪੂੰਜੀਪਤੀਆਂ ਦੀ ਤਾਕਤ ਕਿਸਾਨਾਂ ਤੇ ਮਜ਼ਦੂਰਾਂ ਦੀ ਤਾਕਤ ਅੱਗੇ ਨਹੀਂ ਖੜ੍ਹ ਸਕਦੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਖੇਤੀ ਕਾਨੂੰਨਾਂ ਦਾ ਰੱਦ ਹੋਣਾ ਕਿਸਾਨਾਂ ਦੇ ਨਾਲ ਸਾਰੇ ਮੁਲਕ ਦੇ ਆਮ ਲੋਕਾਂ ਦੀ ਜਿੱਤ ਹੈ। ਰਾਹੁਲ ਨੇ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਹ ਬਿੱਲ ਸੰਸਦ ‘ਚ ਬਿਨਾਂ ਕਿਸੇ ਚਰਚਾ ਤੇ ਬਿਨਾਂ ਬਹਿਸ ਤੋਂ ਪਾਸ ਕਰ ਦਿੱਤਾ ਗਿਆ। ਅਸੀਂ ਇਸ ਗੱਲ ‘ਤੇ ਚਰਚਾ ਕਰਨਾ ਚਾਹੁੰਦੇ ਸੀ ਕਿ ਇਨ੍ਹਾਂ ਬਿੱਲਾਂ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਸਨ ਕਿਉਂਕਿ ਇਹ ਬਿੱਲ ਸਿਰਫ਼ ਪ੍ਰਧਾਨ ਮੰਤਰੀ ਦੇ ਨਜ਼ਰੀਏ ਦਾ ਪ੍ਰਗਟਾਵਾ ਨਹੀਂ ਹਨ। ਇਹ ਬਿੱਲ ਪ੍ਰਧਾਨ ਮੰਤਰੀ ਦੇ ਪਿੱਛੇ ਕੰਮ ਕਰਦੀਆਂ ਤਾਕਤਾਂ ਦਾ ਪ੍ਰਗਟਾਵਾ ਹੈ ਤੇ ਅਸੀਂ ਇਸ ਬਾਰੇ ਚਰਚਾ ਕਰਨਾ ਚਾਹੁੰਦੇ ਸੀ। ਉਨ੍ਹਾਂ ਕਿਹਾ ਕਿ ਅਸੀਂ ਐੱਮਐੱਸਪੀ, ਲਖੀਮਪੁਰ ਖੀਰੀ ਘਟਨਾ, 700 ਕਿਸਾਨਾਂ ਦੀ ਸ਼ਹਾਦਤ ਤੇ ਹੋਰ ਮੁੱਦਿਆਂ ‘ਤੇ ਬਹਿਸ ਕਰਨਾ ਚਾਹੁੰਦੇ ਸੀ ਪਰ ਸਾਨੂੰ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਬਹਿਸ ਤੋਂ ਭੱਜਦੀ ਹੈ।

 

 

Check Also

ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ  ਚੋਣ

ਪਿ੍ਰਅੰਕਾ ਗਾਂਧੀ ਨੇ ਚੋਣ ਲੜਨ ਤੋਂ ਵੱਟਿਆ ਪਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ …