Breaking News
Home / ਭਾਰਤ / ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਮੱਦਦ ਤੋਂ ਕੇਂਦਰ ਦੀ ਨਾਂਹ

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਮੱਦਦ ਤੋਂ ਕੇਂਦਰ ਦੀ ਨਾਂਹ

ਕਿਸਾਨਾਂ ਦੀ ਮੌਤ ਦਾ ਸਾਡੇ ਕੋਲ ਕੋਈ ਰਿਕਾਰਡ ਨਹੀਂ : ਨਰਿੰਦਰ ਤੋਮਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਦੀ ਮੱਦਦ ਤੋਂ ਕੇਂਦਰ ਸਰਕਾਰ ਨੇ ਸੰਸਦ ‘ਚ ਨਾਂਹ ਕਰ ਦਿੱਤੀ ਹੈ।
ਵਿਰੋਧੀ ਦਲਾਂ ਦੇ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਕੋਲੋਂ ਸਵਾਲ ਪੁੱਛਿਆ ਸੀ ਕਿ ਸਰਕਾਰ ਕੋਲ ਅਜਿਹਾ ਕੋਈ ਅੰਕੜਾ ਹੈ, ਜਿਸ ਵਿਚ ਸ਼ਹੀਦ ਹੋਏ ਕਿਸਾਨਾਂ ਸਬੰਧੀ ਜ਼ਿਕਰ ਹੋਵੇ ਅਤੇ ਪੀੜਤ ਪਰਿਵਾਰਾਂ ਦੀ ਮੱਦਦ ਲਈ ਤਜਵੀਜ਼ ਹੋਵੇ। ਇਸ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਖੇਤੀ ਮੰਤਰਾਲੇ ਕੋਲ ਅੰਦੋਲਨ ਦੌਰਾਨ ਕਿਸਾਨਾਂ ਦੀ ਹੋਈ ਮੌਤ ਦਾ ਕੋਈ ਰਿਕਾਰਡ ਨਹੀਂ ਹੈ ਅਤੇ ਅਜਿਹੇ ਵਿਚ ਮੁਆਵਜ਼ਾ ਦੇਣ ਦਾ ਸਵਾਲ ਹੀ ਨਹੀਂ ਉਠਦਾ। ਵਿਰੋਧੀ ਦਲਾਂ ਦੇ ਸੰਸਦ ਮੈਂਬਰਾਂ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ ਸਾਲ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ 700 ਤੋਂ ਜ਼ਿਆਦਾ ਕਿਸਾਨਾਂ ਦੀ ਜਾਨ ਗਈ ਹੈ।
ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਇਸ ਬਿਆਨ ‘ਤੇ ਕਿਸਾਨ ਆਗੂਆਂ ਨੇ ਨਰਾਜ਼ਗੀ ਜ਼ਾਹਰ ਕੀਤੀ ਹੈ। ਇਸੇ ਦੌਰਾਨ ਦੋਆਬਾ ਕਿਸਾਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਕੋਲ ਆਈ.ਬੀ. ਤੋਂ ਲੈ ਕੇ ਦਿੱਲੀ ਪੁਲਿਸ ਤੱਕ ਹਰ ਤਰ੍ਹਾਂ ਦਾ ਡੈਟਾ ਹੈ। ਜੇਕਰ ਉਹ ਕਹਿ ਰਹੇ ਹਨ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਹੋਈ ਮੌਤ ਦਾ ਉਨ੍ਹਾਂ ਕੋਲ ਰਿਕਾਰਡ ਨਹੀਂ ਹੈ ਤਾਂ ਇਹ ਗਲਤ ਹੈ। ਕਿਸਾਨ ਆਗੂਆਂ ਵਲੋਂ ਕਿਹਾ ਗਿਆ ਕਿ ਜੇ ਸਰਕਾਰ ਕਹਿੰਦੀ ਹੈ ਤਾਂ ਅਸੀਂ ਮੁਆਵਜ਼ੇ ਲਈ ਕਿਸਾਨਾਂ ਦੀਆਂ ਹੋਈਆਂ ਮੌਤਾਂ ਸਬੰਧੀ ਅੰਕੜਾ ਸਰਕਾਰ ਨੂੰ ਦੇ ਸਕਦੇ ਹਾਂ।
ઑਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ 5-5 ਕਰੋੜ ਦਾ ਮੁਆਵਜ਼ਾ ਦੇਵੇ ਸਰਕਾਰ : ਤਿਵਾੜੀ
ਨਵੀਂ ਦਿੱਲੀ : ਕਾਂਗਰਸ ਆਗੂ ਮਨੀਸ਼ ਤਿਵਾੜੀ ਨੇ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਇਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ‘ਸ਼ਹੀਦ’ ਹੋਏ ਕਿਸਾਨਾਂ ਦੇ ਵਾਰਸਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਤਿਵਾੜੀ ਨੇ ਕਿਹਾ ਕਿ ਸਰਕਾਰ ਫ਼ਸਲਾਂ ਦੀ ਐੱਮਐੱਸਪੀ ‘ਤੇ ਖਰੀਦ ਬਾਰੇ ਕਾਨੂੰਨੀ ਗਾਰੰਟੀ ਸਮੇਤ ਕਿਸਾਨ ਦੀਆਂ ਹੋਰ ਮੰਗਾਂ ਨੂੰ ਸਵੀਕਾਰ ਕਰੇ। ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤਿਵਾੜੀ ਨੇ ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਕਿਸਾਨਾਂ ਦੇ ਇਸ ‘ਇਤਿਹਾਸਕ’ ਅੰਦੋਲਨ ਸਦਕਾ ਹੀ ਸਰਕਾਰ ਨੂੰ ਇਹ ਤਿੰਨੋਂ ਕਾਲੇ ਕਾਨੂੰਨ ਵਾਪਸ ਲੈਣੇ ਪਏ ਹਨ। ਤਿਵਾੜੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਹੁਣ ਤੱਕ ਸੱਤ ਸੌ ਤੋਂ ਵੱਧ ਕਿਸਾਨ ‘ਸ਼ਹੀਦ’ ਹੋ ਚੁੱਕੇ ਹਨ।

 

Check Also

ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ

ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …