ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਤਲਬ ਕਰਕੇ ਇਕ ਪਾਕਿਸਤਾਨੀ ਮਾਡਲ ਵੱਲੋਂ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿੱਚ ‘ਨੰਗੇ ਸਿਰ’ ਫੋਟੋਸ਼ੂਟ ਕਰਵਾਉਣ ਦੇ ਮਾਮਲੇ ਵਿੱਚ ਉਜਰ ਜਤਾਇਆ ਹੈ। ਭਾਰਤ ਨੇ ਕਿਹਾ ਕਿ ਪਾਕਿਸਤਾਨੀ ਮਾਡਲ ਦੀ ਇਹ ਕਾਰਵਾਈ ਇਕ ਮੁਕੱਦਸ ਥਾਂ ਦੀ ਬੇਅਦਬੀ ਕਰਨ ਦੇ ਬਰਾਬਰ ਹੈ। ਭਾਰਤ ਨੇ ਇਸ ਘਟਨਾ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਉਹ ਆਸ ਜਤਾਉਂਦੇ ਹਨ ਕਿ ਪਾਕਿਸਤਾਨੀ ਅਥਾਰਿਟੀਜ਼ ਇਸ ਪੂਰੇ ਮਾਮਲੇ ਦੀ ‘ਸੰਜੀਦਗੀ ਨਾਲ ਤਫਤੀਸ਼’ ਕਰਨਗੇ ਤੇ ਸਬੰਧਤਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਪਾਕਿ ਮਾਡਲ ਸੌਲੇਹਾ ਲੰਘੇ ਦਿਨ ਸੋਸ਼ਲ ਮੀਡੀਆ ‘ਤੇ ਕੱਪੜਿਆਂ ਦੇ ਇਕ ਬਰਾਂਡ ਲਈ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ‘ਨੰਗੇ ਸਿਰ’ ਫੋਟੋਸ਼ੂਟ ਕਰਦੀ ਨਜ਼ਰ ਆਈ ਸੀ। ਜ਼ਿਕਰਯੋਗ ਹੈ ਕਿ ਸੌਲੇਹਾ ਨੇ ਆਪਣੀ ਗਲਤੀ ਲਈ ਮੁਆਫੀ ਵੀ ਮੰਗ ਲਈ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …