Breaking News
Home / ਪੰਜਾਬ / ਕਰਤਾਰਪੁਰ ਸਾਹਿਬ ਲਈ ਪਾਸਪੋਰਟ ਤੇ ਫੀਸ ਦੀ ਸ਼ਰਤ ਖ਼ਤਮ ਹੋਵੇ: ਗਿਆਨੀ ਹਰਪ੍ਰੀਤ ਸਿੰਘ

ਕਰਤਾਰਪੁਰ ਸਾਹਿਬ ਲਈ ਪਾਸਪੋਰਟ ਤੇ ਫੀਸ ਦੀ ਸ਼ਰਤ ਖ਼ਤਮ ਹੋਵੇ: ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੀ ਸਰਕਾਰ ਨੂੰ ਆਖਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਰੱਖੀ ਪਾਸਪੋਰਟ ਦੀ ਸ਼ਰਤ ਨੂੰ ਖਤਮ ਕੀਤਾ ਜਾਵੇ। ਗਿਆਨੀ ਹਰਪ੍ਰੀਤ ਸਿੰਘ ਆਪਣੇ ਕੁਝ ਸਾਥੀਆਂ ਸਮੇਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਹਨ।
ਸਰਹੱਦ ਪਾਰ ਪੁੱਜਣ ‘ਤੇ ਪੀਐੱਸਜੀਪੀਸੀ ਦੇ ਪ੍ਰਧਾਨ ਆਮਿਰ ਸਿੰਘ ਤੇ ਓਕਾਫ ਬੋਰਡ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਵਾਪਸ ਪਰਤਣ ਮਗਰੋਂ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਥੇ ਔਕਾਫ ਬੋਰਡ ਅਤੇ ਪੀਐਸਜੀਪੀਸੀ ਦੇ ਅਧਿਕਾਰੀਆਂ ਨਾਲ ਵੀ ਇਸ ਬਾਰੇ ਗੱਲਬਾਤ ਹੋਈ ਸੀ। ਉਨ੍ਹਾਂ ਦੋਵਾਂ ਸਰਕਾਰਾਂ ਨੂੰ ਆਖਿਆ ਕਿ ਉਹ ਸ਼ਰਧਾਲੂਆਂ ਲਈ ਦਰਸ਼ਨ ਕਰਨ ਵਾਸਤੇ ਜਾਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ। ਉਨ੍ਹਾਂ ਕਿਹਾ ਕਿ ਇਥੇ ਆਉਣ ਲਈ ਰੱਖੀ ਗਈ ਲਾਂਘਾ ਫੀਸ ਅਤੇ ਪਾਸਪੋਰਟ ਦੀ ਸ਼ਰਤ ਨੂੰ ਖਤਮ ਕੀਤਾ ਜਾਵੇ। ਦੋਵੇਂ ਸਰਕਾਰਾਂ ਇਸ ਮਾਮਲੇ ‘ਤੇ ਆਪਸ ਵਿੱਚ ਮਿਲ ਬੈਠ ਕੇ ਵਿਚਾਰ ਕਰਨ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਵਿੱਚ ਇਕ ਮਾਡਲ ਵੱਲੋਂ ਕੀਤੇ ਗਏ ਫੋਟੋ ਸ਼ੂਟ ਨਾਲ ਹੋਈ ਮਰਿਆਦਾ ਦੀ ਉਲੰਘਣਾ ਦਾ ਮਾਮਲਾ ਵੀ ਵਿਚਾਰਿਆ। ਉਨ੍ਹਾਂ ਦੱਸਿਆ ਕਿ ਪੀਐੱਸਜੀਪੀਸੀ ਵੱਲੋਂ ਮਾਡਲ ਅਤੇ ਪ੍ਰਬੰਧਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 

Check Also

ਪੰਜਾਬ ਪੁਲਿਸ ਨੇ ਇੰਟਰ ਸਟੇਟ ਸਾਈਬਰ ਗਿਰੋਹ ਫੜਿਆ

ਅਸਾਮ ਪੁਲਿਸ ਦੀ ਮੱਦਦ ਨਾਲ ਚਲਾਇਆ ਗਿਆ ਸੀ ਇਹ ਅਪਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਦੀ ਪੁਲਿਸ …