Breaking News
Home / ਪੰਜਾਬ / ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਲਈ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ ਲਈ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਸੁਖਬੀਰ ਨੇ ਕਾਂਗਰਸ ਨੂੰ ਦੱਸਿਆ ਝੂਠ ਬੋਲਣ ਵਾਲਿਆਂ ਦੀ ਪਾਰਟੀ
ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਦੀ ਮੁਕੰਮਲ ਮੁਆਫ਼ੀ ਲਈ ਤਜਵੀਜ਼ ਰੱਖੀ ਹੈ। ਚੰਨੀ ਨੇ ਪੇਸ਼ਕਸ਼ ਕੀਤੀ ਹੈ ਕਿ ਪੰਜਾਬ ਸਰਕਾਰ ਮੁਕੰਮਲ ਕਰਜ਼ਾ ਮੁਆਫ਼ੀ ਲਈ ‘ਕੇਂਦਰ-ਰਾਜ ਹਿੱਸੇਦਾਰੀ’ ਤਹਿਤ ਆਪਣਾ ਹਿੱਸਾ ਪਾਉਣ ਲਈ ਤਿਆਰ ਹੈ।
ਉਨਾਂ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਇਸ ਪਾਸੇ ਕਦਮ ਉਠਾਏ। ਚੰਨੀ ਨੇ ਪ੍ਰਧਾਨ ਮੰਤਰੀ ਨੂੰ ਭਾਵੁਕ ਸੁਰ ‘ਚ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਕਿਸਾਨਾਂ ਅਤੇ ਖੇਤ ਕਾਮਿਆਂ ਦਾ ਕਰਜ਼ਾ ਹਮੇਸ਼ਾ ਲਈ ਖ਼ਤਮ ਕਰਨ ਵਾਸਤੇ ਇੱਕ ਢੁਕਵੇਂ ਅਨੁਪਾਤ ਵਾਲੀ ਕੇਂਦਰ ਅਤੇ ਸੂਬੇ ਦੀ ਸਾਂਝੀ ਯੋਜਨਾ ਸਮਾਂਬੱਧ ਅਤੇ ਲੋੜਾਂ ਮੁਤਾਬਕ ਉਲੀਕੀ ਜਾਣੀ ਚਾਹੀਦੀ ਹੈ।
ਉਨਾਂ ਲਿਖਿਆ ਕਿ ਪੰਜਾਬ ਸਰਕਾਰ ਵਿੱਤੀ ਸੰਕਟ ਦੇ ਬਾਵਜੂਦ ਕਿਸਾਨੀ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਤਿੱਖਾ ਸਿਆਸੀ ਹਮਲਾ ਕੀਤਾ।
ਉਨਾਂ ਕਿਹਾ ਕਿ ਹੁਣ ਚੰਨੀ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀਆਂ ਲਿਖ ਰਹੀ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਨੂੰ ਲੈ ਕੇ ਪਹਿਲ ਕਰੇ ਅਤੇ ਪੰਜਾਬ ਸਰਕਾਰ ਆਪਣਾ ਬਣਦਾ ਹਿੱਸਾ ਇਸ ਵਿਚ ਪਾਉਣ ਲਈ ਤਿਆਰ ਹੈ।
ਸੁਖਬੀਰ ਨੇ ਚੰਨੀ ਨੂੰ ਪੁੱਛਿਆ ਕਿ ਪੰਜਾਬ ਦੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਵਾਅਦਾ ਪੰਜਾਬ ਸਰਕਾਰ ਨੇ ਕੀਤਾ ਸੀ ਜਾਂ ਕੇਂਦਰ ਸਰਕਾਰ ਨੇ। ਉਨਾਂ ਪੰਜਾਬ ਕਾਂਗਰਸ ‘ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਝੂਠ ਬੋਲਣ ਵਾਲਿਆਂ ਦੀ ਪਾਰਟੀ ਹੈ। ਪੰਜਾਬ ਕਾਂਗਰਸ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫ਼ੀ ਦੇ ਆਪਣੇ ਝੂਠੇ ਵਾਅਦੇ ਨੂੰ ਲੁਕਾਉਣ ਲਈ ਹੁਣ ਕੇਂਦਰ ਸਰਕਾਰ ਨੂੰ ਚਿੱਠੀਆਂ ਲਿਖੀ ਰਹੀ ਹੈ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਹੁਣ ਚੰਨੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ ਹੁਣ ਕਿਤੇ ਇਹ ਗੱਲ ਨਾ ਹੋ ਜਾਵੇ ਕਿ ਕਿਤੇ ਚੰਨੀ ਸਰਕਾਰ ਕਹਿ ਦੇਵੇ ਕਿ ਅਸੀਂ ਤਾਂ ਸਿਰਫ਼ ਡੇਢ ਰੁਪਏ ਦੇਣਾ ਹੈ ਬਾਕੀ ਦਾ ਡੇਢ ਰੁਪਿਆ ਕੇਂਦਰ ਸਰਕਾਰ ਦੇਵੇਗੀ।

 

Check Also

ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਾਈ ਰੋਕ

  1 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੇ ਭੁਗਤਾਨ ਲਈ ਜਾਰੀ ਹੋਇਆ …