Breaking News
Home / ਪੰਜਾਬ / ਭਾਜਪਾ ਡਰਾ ਰਹੀ ਹੈ ਅਕਾਲੀ ਆਗੂਆਂ ਨੂੰ : ਸੁਖਬੀਰ ਬਾਦਲ

ਭਾਜਪਾ ਡਰਾ ਰਹੀ ਹੈ ਅਕਾਲੀ ਆਗੂਆਂ ਨੂੰ : ਸੁਖਬੀਰ ਬਾਦਲ

ਕਿਹਾ : ਸਿਰਸਾ ਦੇ ਸਿਰ ‘ਤੇ ਬੰਦੂਕ ਰੱਖ ਕੇ ਭਾਜਪਾ ‘ਚ ਕੀਤਾ ਗਿਆ ਸ਼ਾਮਲ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਕਾਲੀ ਆਗੂਆਂ ਨੂੰ ਡਰਾਉਣ ‘ਚ ਲੱਗੀ ਹੋਈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਸਿਰ ‘ਤੇ ਬੰਦੂਕ ਰੱਖ ਕੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਦੋ ਦਿਨ ਪਹਿਲਾ ਸਿਰਸਾ ਨੇ ਵਟਸਐਪ ਕਰਕੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜਾਂ ਤਾਂ ਜੇਲ੍ਹ ਜਾਣ ਨੂੰ ਤਿਆਰ ਹੋ ਜਾਉ ਜਾਂ ਫਿਰ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਜਾਓ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਮਨਜਿੰਦਰ ਸਿਰਸਾ ਦੇ ਸਾਰੇ ਪਰਿਵਾਰ ਵਿਰੁੱਧ ਕੇਸ ਦਰਜ ਕਰਨ ਅਤੇ ਕਾਰੋਬਾਰ ‘ਤੇ ਸਿੰਕਜਾ ਕੱਸਣ ਦੀ ਧਮਕੀ ਦਿੱਤੀ ਸੀ। ਸੁਖਬੀਰ ਬਾਦਲ ਨੇ ਆਰੋਪ ਲਗਾਇਆ ਕਿ ਕੇਂਦਰ ਸਰਕਾਰ ਸਿੱਖ ਆਗੂਆਂ ਨੂੰ ਡਰਾ-ਧਮਕਾ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕਬਜਾ ਕਰਨਾ ਚਾਹੁੰਦੀ ਹੈ ਪ੍ਰੰਤੂ ਭਾਜਪਾ ਨੂੰ ਉਸ ਦੇ ਮਨਸੂਬਿਆਂ ਵਿਚ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਸਿਰਸਾ ਨੂੰ ਭਾਜਪਾ ‘ਚ ਸ਼ਾਮਲ ਹੋਣ ਲਈ ਕੀਤਾ ਗਿਆ ਮਜਬੂਰ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਨਜਿੰਦਰ ਸਿਰਸਾ ਨੂੰ ਭਾਜਪਾ ਵਿਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੁਰਾਣੇ ਸਮਿਆਂ ਵਿਚ ਮੁਗਲ ਹੁਕਮਰਾਨਾਂ ਵਲੋਂ ਲੋਕਾਂ ਨੂੰ ਧਰਮ ਜਾਂ ਜ਼ਿੰਦਗੀ ਚੁਣਨ ਦੀ ਪੇਸ਼ਕਸ਼ ਦਿੱਤੀ ਜਾਂਦੀ ਸੀ, ਉਸ ਤਰ੍ਹਾਂ ਦੀ ਘਟਨਾ ਮਨਜਿੰਦਰ ਸਿਰਸਾ ਨਾਲ ਵੀ ਵਾਪਰੀ ਹੈ। ਉਨ੍ਹਾਂ ਕਿਹਾ ਕਿ ਮੇਰੀ ਸਿਰਸਾ ਨਾਲ ਗੱਲ ਹੋਈ ਸੀ, ਜਿਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਭਾਜਪਾ ਵਲੋਂ ਪੇਸ਼ਕਸ਼ ਰੱਖੀ ਗਈ ਸੀ ਕਿ ਜਾਂ ਤਾਂ ਭਾਜਪਾ ਵਿਚ ਸ਼ਾਮਿਲ ਹੋਵੋ ਜਾਂ ਫਿਰ ਜੇਲ੍ਹ ਜਾਵੋ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …