Breaking News
Home / ਪੰਜਾਬ / ਚੰਨੀ, ਸਿੱਧੂ ਤੇ ਜਾਖੜ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਚੰਨੀ, ਸਿੱਧੂ ਤੇ ਜਾਖੜ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਨਵੀਂ ਦਿੱਲੀ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ। ਇਸੇ ਦੌਰਾਨ ਇਨ੍ਹਾਂ ਆਗੂਆਂ ਨੇ ਪਾਰਟੀ ਨਾਲ ਸਬੰਧਤ ਮੁੱਦਿਆਂ ‘ਤੇ ਗੱਲਬਾਤ ਕੀਤੀ ਅਤੇ ਅਗਲੇ ਵਰ੍ਹੇ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਿਉਂਤਬੰਦੀ ਕੀਤੀ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਸਬੰਧੀ ਕਮੇਟੀਆਂ ਬਣਾਉਣ ਲਈ ਇਨ੍ਹਾਂ ਸਿਆਸੀ ਆਗੂਆਂ ਨਾਲ ਗੱਲਬਾਤ ਕੀਤੀ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …