22.8 C
Toronto
Wednesday, August 26, 2026
spot_img
Homeਪੰਜਾਬਕੰਵਰ ਸੰਧੂ ਹੁਣ ਨਹੀਂ ਲੜਨਗੇ ਚੋਣ

ਕੰਵਰ ਸੰਧੂ ਹੁਣ ਨਹੀਂ ਲੜਨਗੇ ਚੋਣ

ਕੰਵਰ ਸੰਧੂ ਹੁਣ ਨਹੀਂ ਲੜਨਗੇ ਚੋਣਚੰਡੀਗੜ੍ਹ : ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਕੰਵਰ ਸੰਧੂ ਨੇ ਕਿਹਾ ਕਿ ਉਹ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਕੰਵਰ ਸੰਧੂ ਨੇ ਆਪਣੀ ਫੇਸਬੁੱਕ ‘ਤੇ ਇੱਕ ਵੀਡੀਓ ਪੋਸਟ ਕੀਤੀ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਦਾ ਕੋਈ ਮੌਕਾ ਨਹੀਂ ਸੀ ਕਿਉਂਕਿ ਮੈਨੂੰ ਪਾਰਟੀ ਤੋਂ ਮੁਅੱਤਲ ਕੀਤਾ ਗਿਆ ਸੀ। ਦੂਜਾ, ਮੈਂ ਪਾਰਟੀ ਦੀ ਵਿਚਾਰਧਾਰਾ ਤੋਂ ਬਿਲਕੁਲ ਵੀ ਸੰਤੁਸ਼ਟ ਨਹੀਂ ਹਾਂ। ਪਿਛਲੇ ਕੁਝ ਦਿਨਾਂ ਤੋਂ ਕੁਝ ਖ਼ਬਰਾਂ ਆ ਰਹੀਆਂ ਸਨ ਕਿ ਮੈਂ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਵਾਂਗਾ, ਪਰ ਮੈਂ ਅਜਿਹਾ ਨਹੀਂ ਕਰਾਂਗਾ। ਮੇਰੀਆਂ ਪਰਿਵਾਰਕ ਸਮੱਸਿਆਵਾਂ ਵੀ ਚੋਣਾਂ ਨਾ ਲੜਨ ਦਾ ਕਾਰਨ ਹਨ।

RELATED ARTICLES
POPULAR POSTS