Breaking News
Home / ਭਾਰਤ / ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਦਿੱਤਾ ਮੋੜਵਾਂ ਜਵਾਬ

ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਦਿੱਤਾ ਮੋੜਵਾਂ ਜਵਾਬ

ਪੰਜਾਬ ਸਰਕਾਰ ਕੋਲ ਅੰਦੋਲਨ ਦੌਰਾਨ ਸ਼ਹੀਦ ਹੋਏ 403 ਕਿਸਾਨਾਂ ਦੀ ਸੂਚੀ : ਰਾਹੁਲ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਦੇ ਇਜਲਾਸ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਸੀ ਕਿ ਸਾਡੇ ਕੋਲ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸੇ ਵੀ ਕਿਸਾਨ ਦਾ ਕੋਈ ਰਿਕਾਰਡ ਨਹੀਂ ਹੈ। ਜਿਸ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਦੀ ਆਲੋਚਨਾ ਵੀ ਹੋ ਰਹੀ ਹੈ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਕੇਂਦਰ ਸਰਕਾਰ ਦੇ ਅਜਿਹੇ ਬਿਆਨ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਪੰਜਾਬ ਸਰਕਾਰ ਕੋਲ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 403 ਕਿਸਾਨਾਂ ਦਾ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰਲੇ 100 ਕਿਸਾਨਾਂ ਦੀ ਸੂਚੀ ਵੀ ਹੈ, ਜਿਨ੍ਹਾਂ ਨੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੌਰਾਨ ਜਾਨ ਦਿੱਤੀ। ਇਸ ਤੋਂ ਇਲਾਵਾ ਜਨਤਕ ਰਿਕਾਰਡ ’ਚ 200 ਕਿਸਾਨਾਂ ਦੀ ਸੂਚੀ ਹੈ। ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਖੇਤੀ ਕਾਨੂੰਨਾਂ ਲਈ ਜ਼ਿੰਮੇਵਾਰ ਨਹੀਂ ਹੈ, ਜਿਨ੍ਹਾਂ ਦਾ ਵਿਰੋਧ ਹੋਇਆ। ਇਸਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ 403 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਿੱਤੇ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਮੋਦੀ ਦੀ ਅਗਵਾਈ ਵਾਲੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਅਦ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੇਗੀ ਅਤੇ ਮੋਦੀ ਸਰਕਾਰ ਦੇ ਇਰਾਦੇ ਨੇਕ ਨਹੀਂ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਮੁਤਾਬਕ ਇਸ ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ।

Check Also

ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …