21.8 C
Toronto
Sunday, October 5, 2025
spot_img
Homeਪੰਜਾਬਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ’ਚ ਸ਼ਾਮਲ

ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ’ਚ ਸ਼ਾਮਲ

ਚੰਨੀ, ਸਿੱਧੂ ਅਤੇ ਚੌਧਰੀ ਨੇ ਮੂਸੇਵਾਲਾ ਦਾ ਕੀਤਾ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼
ਮਾਨਸਾ ਜ਼ਿਲ੍ਹੇ ਨਾਲ ਸਬੰਧਤ ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ। ਮੂਸੇਵਾਲਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੀ ਹਾਜ਼ਰੀ ਵਿਚ ਕਾਂਗਰਸ ਦਾ ਹੱਥ ਫੜਿਆ ਹੈ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੀ ਸਿਆਸਤ ’ਚ ਅੱਜ ਦਾ ਦਿਨ ਬਹੁਤ ਹੀ ਕ੍ਰਾਂਤੀਕਾਰੀ ਹੈ। ਚੰਨੀ ਨੇ ਕਿਹਾ ਕਿ ਹੁਣ ਪੰਜਾਬ ਦੀ ਸਿਆਸਤ ਵਿਚ ਸਿੱਧੂ ਮੂਸੇਵਾਲਾ ਦਾ ਬੰਬੀਹਾ ਬੋਲੇਗਾ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਕਾਂਗਰਸ ਹਾਈਕਮਾਨ ਨਾਲ ਵੀ ਮੀਟਿੰਗ ਕਰਵਾਈ ਜਾਵੇਗੀ। ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ ਕਿਸੇ ਰੁਤਬੇ ਖਾਤਰ ਸਿਆਸਤ ਵਿਚ ਨਹੀਂ ਆਇਆ, ਬਲਕਿ ਉਹ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਤਰੱਕੀ ਕਰ ਗਿਆ, ਪਰ ਮਾਨਸਾ ਜ਼ਿਲ੍ਹਾ ਕਦੇ ਅੱਗੇ ਨਹੀਂ ਆਇਆ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਨ ਲਈ, ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਰੱਖੀ ਗਈ ਸੀ। ਇਸ ਮੌਕੇ ਰਾਜ ਕੁਮਾਰ ਵੇਰਕਾ ਅਤੇ ਰਾਜਾ ਵੜਿੰਗ ਵੀ ਹਾਜ਼ਰ ਸਨ। ਸਿੱਧੂ ਮੂਸੇਵਾਲਾ ਦੇ ਕਈ ਭੜਕਾਊ ਗੀਤ ਵਿਵਾਦਾਂ ਵਿਚ ਰਹੇ ਹਨ ਅਤੇ ਉਸ ਖਿਲਾਫ ਸ਼ਿਕਾਇਤਾਂ ਵੀ ਦਰਜ ਹੋਈਆਂ ਸਨ। ਸਿੱਧੂ ਮੂਸੇਵਾਲਾ ਹੁਣ ਮਾਨਸਾ ’ਚ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਸਕਦੇ ਹਨ ਅਤੇ ਪੰਜਾਬ ਵਿਚ ਕਾਂਗਰਸ ਲਈ ਚੋਣ ਪ੍ਰਚਾਰ ਵੀ ਕਰਨਗੇ।

 

RELATED ARTICLES
POPULAR POSTS