9.5 C
Toronto
Monday, November 3, 2025
spot_img
Homeਪੰਜਾਬਸੁਖਬੀਰ ਬਾਦਲ ਨੇ ਮੁੜ ਤੋਂ ਵਰਲਡ ਕਬੱਡੀ ਕੱਪ ਕਰਵਾਉਣ ਦਾ ਕੀਤਾ ਐਲਾਨ

ਸੁਖਬੀਰ ਬਾਦਲ ਨੇ ਮੁੜ ਤੋਂ ਵਰਲਡ ਕਬੱਡੀ ਕੱਪ ਕਰਵਾਉਣ ਦਾ ਕੀਤਾ ਐਲਾਨ

ਕਿਹਾ, ਹੁਣ ਪੰਜ ਕਰੋੜ ਰੁਪਏ ਹੋਵੇਗਾ ਇਨਾਮ
ਬਠਿੰਡਾ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਬਠਿੰਡਾ ਵਿਖੇ ਕਬੱਡੀ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦੀ ਸ਼ਾਨ ਮੁੜ ਸਿਖਰਾਂ ’ਤੇ ਪਹੁੰਚਾਉਣ ਦਾ ਐਲਾਨ ਕੀਤਾ। ਬਠਿੰਡਾ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਬੱਡੀ ਦੇ ਪੰਜਾਬ ਕੱਪ, ਕਬੱਡੀ ਲੀਗ ਅਤੇ ਕਬੱਡੀ ਵਿਸ਼ਵ ਕੱਪ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਸੁਖਬੀਰ ਨੇ ਕਿਹਾ ਕਿ ਅਕਾਲੀ-ਬਸਪਾ ਸਰਕਾਰ ਆਉਣ ’ਤੇ ਮੁੜ ਤੋਂ ਵਰਲਡ ਕਬੱਡੀ ਕੱਪ ਕਰਵਾਏ ਜਾਣਗੇ, ਜਿਸ ਦਾ ਪਹਿਲਾ ਇਨਾਮ ਪੰਜ ਕਰੋੜ ਰੁਪਏ ਦਾ ਰੱਖਿਆ ਜਾਵੇਗਾ। ਇਸਦੇ ਨਾਲ ਹੀ ਪੰਜਾਬ ਕਬੱਡੀ ਕੱਪ ਵੀ ਕਰਵਾਏ ਜਾਣਗੇ, ਜਿਸ ਵਿਚ ਜ਼ਿਲ੍ਹਾ ਪੱਧਰ ਦੇ ਖਿਡਾਰੀ ਆਪਣੀਆਂ ਟੀਮਾਂ ਨਾਲ ਖੇਡਣਗੇ। ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵਿਚੋਂ ਚੰਗੇ ਖਿਡਾਰੀ ਚੁਣ ਕੇ ਕਬੱਡੀ ਲੀਗ ਵੀ ਕਰਵਾਏਗੀ ਜਾਵੇਗੀ, ਜਿਸ ਨਾਲ ਪੰਜਾਬੀਆਂ ਦੀ ਖੇਡ ਕਬੱਡੀ ਦੁਨੀਆ ਵਿਚ ਪਹਿਲਾਂ ਦੀ ਤਰ੍ਹਾਂ ਵਿਖਾਈ ਦੇਵੇਗੀ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਦੱਸਿਆ ਕਿ ਕਾਂਗਰਸ ਨੇ ਇਕ ਵਾਰ ਹੀ ਕਬੱਡੀ ਦੇ ਮੈਚ ਕਰਵਾਏ ਸਨ ਜਿਸ ਦੀ ਇਨਾਮੀ ਰਾਸ਼ੀ 25 ਲੱਖ ਰੁਪਏ ਕਬੱਡੀ ਖਿਡਾਰੀਆਂ ਨੂੰ ਅਜੇ ਤਕ ਨਹੀਂ ਦਿੱਤੀ ਗਈ।

 

RELATED ARTICLES
POPULAR POSTS