ਪਾਰਟੀ ਦੇ ਬੁਲਾਰੇ ਪਿ੍ਰਤਪਾਲ ਸਿੰਘ ਬਲੀਆਵਾਲ ਨੇ ਦਿੱਤਾ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਦੇ ਦਿਨ ਨੇੜੇ ਆਉਂਦੇ ਜਾ ਰਹੇ ਹਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਵੀ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੇ ਚੱਲਦਿਆਂ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਅਤੇ ਪੰਜਾਬ ਤੋਂ ਪਾਰਟੀ ਦੇ ਬੁਲਾਰੇ ਪਿ੍ਰਤਪਾਲ ਸਿੰਘ ਬਲੀਆਵਾਲ ਨੇ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਬਲੀਆਵਾਲ ਨੇ ਕਿਹਾ ਕਿ ਉਹ ਪੰਜਾਬ ਵਿਚ ਹੋ ਰਹੀ ਨਾਨਸੈਂਸ, ਪਾਰਟੀ ਅਤੇ ਸਰਕਾਰ ਵਿਰੋਧੀ ਟਿੱਪਣੀਆਂ ਨੂੰ ਡਿਫੈਂਡ ਨਹੀਂ ਕਰ ਸਕਦੇ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਵੀ ਤਾਰੀਫ ਕੀਤੀ। ਬਲੀਆਵਾਲ ਕੋਲ ਹਰਿਆਣਾ ਅਤੇ ਹਿਮਾਚਲ ਵਿਚ ਕਿਸਾਨ ਕਾਂਗਰਸ ਦਾ ਚਾਰਜ ਹੋਣ ਦੇ ਨਾਲ ਨਾਲ ਉਹ ਪੰਜਾਬ ਕਾਂਗਰਸ ਦੇ ਸੀਨੀਅਰ ਮੀਡੀਆ ਪੈਨਲਿਸਟ ਵੀ ਸਨ।
ਬਲੀਆਵਾਲ ਨੇ ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫੇ ਵਿਚ ਲਿਖਿਆ ਕਿ 15 ਸਾਲ ਤੋਂ ਉਹ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ। ਬਲੀਆਵਾਲ ਨੇ ਸੋਨੀਆ ਗਾਂਧੀ ਨੂੰ ਕਿਹਾ ਕਿ ਹੁਣ ਤੁਸੀਂ ਪੰਜਾਬ ਦੀ ਵਾਗਡੋਰ ਗਲਤ ਹੱਥਾਂ ਵਿਚ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਕ ਬੁਲਾਰਾ ਹੋਣ ਦੇ ਨਾਤੇ ਉਨ੍ਹਾਂ ਲਈ ਪਾਰਟੀ ਅਤੇ ਸਰਕਾਰ ਵਿਰੋਧੀ ਟਿੱਪਣੀਆਂ ਦਾ ਬਚਾਅ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਨਵਜੋਤ ਸਿੱਧੂ ਦੇ ਪਾਕਿਸਤਾਨ ਨਾਲ ਸਬੰਧਾਂ ਨੂੰ ਲੈ ਕੇ ਇਤਰਾਜ਼ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਵਲੋਂ ਰੋਜ਼ਾਨਾ ਕੀਤੇ ਜਾਂਦੇ ਟਵੀਟ ਨਾਲ ਪਾਰਟੀ ਦੀ ਦਿੱਖ ਖਰਾਬ ਹੋ ਰਹੀ ਹੈ। ਬਲੀਆਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਦੀ ਲੀਡਰਸ਼ਿਪ ਵਿਚ ਕਾਂਗਰਸ ਮਜ਼ਬੂਤ ਸਥਿਤੀ ਵਿਚ ਸੀ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …