Breaking News
Home / ਪੰਜਾਬ / ਕੈਪਟਨ ਅਮਰਿੰਦਰ ਭਾਜਪਾ ਨਾਲ ਮਿਲ ਕੇ ਲੜਨਗੇ ਚੋਣਾਂ

ਕੈਪਟਨ ਅਮਰਿੰਦਰ ਭਾਜਪਾ ਨਾਲ ਮਿਲ ਕੇ ਲੜਨਗੇ ਚੋਣਾਂ

ਚੰਡੀਗੜ੍ਹ ਵਿਚ ‘ਪੰਜਾਬ ਲੋਕ ਕਾਂਗਰਸ’ ਪਾਰਟੀ ਦੇ ਦਫਤਰ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਮਿਲ ਕੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ ਅਤੇ ਕੈਪਟਨ ਨੇ ਨਵੀਂ ਬਣਾਈ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੇ ਦਫਤਰ ਦਾ ਚੰਡੀਗੜ੍ਹ ਵਿਚ ਉਦਘਾਟਨ ਵੀ ਕਰ ਦਿੱਤਾ। ਇਸ ਮੌਕੇ ਕੈਪਟਨ ਅਮਰਿੰਦਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਮਿਲ ਕੇ ਲੜਨ ਦੀ ਗੱਲ ਕਰਦਿਆਂ ਕਿਹਾ ਕਿ ਇਸ ਸਬੰਧੀ ਅਮਿਤ ਸ਼ਾਹ ਨਾਲ ਗੱਲਬਾਤ ਵੀ ਕਰ ਲਈ ਹੈ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਅਜੇ ਤੱਕ ਗੱਲਬਾਤ ਹੋਣੀ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਸਾਡਾ ਉਦੇਸ਼ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣਾ ਹੈ ਅਤੇ ਅਸੀਂ ਜਿੱਤਾਂਗੇ ਵੀ। ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਅਤੇ ਸੁਖਦੇਵ ਸਿੰਘ ਢੀਂਡਸਾ ਹੋਰਾਂ ਨਾਲ ਮਿਲ ਕੇ ਸਰਕਾਰ ਬਣਾਵਾਂਗੇ। ਕੈਪਟਨ ਨੇ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਡੀ ਪੂਰੀ ਤਿਆਰੀ ਹੈ। ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ 92 ਫੀਸਦੀ ਵਾਅਦੇ ਪੂਰੇ ਹਨ ਅਤੇ ਉਨ੍ਹਾਂ ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਡਰਾਮਾਕਾਰੀ ਸਰਕਾਰੀ ਦੱਸਿਆ। ਕੈਪਟਨ ਅਮਰਿੰਦਰ ਨੇ ਇਹ ਵੀ ਦੱਸਿਆ ਕਿ ਅਮਿਤ ਸ਼ਾਹ ਵੀ ਕਹਿ ਚੁੱਕੇ ਹਨ ਕਿ ਉਹ ਕੈਪਟਨ ਅਮਰਿੰਦਰ ਅਤੇ ਢੀਂਡਸਾ ਦੀ ਪਾਰਟੀ ਨਾਲ ਚੋਣ ਗਠਜੋੜ ਕਰਨਗੇ।

 

Check Also

ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨੂੰ ਕੀਤਾ ਸੁਚੇਤ

ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ …