11 C
Toronto
Tuesday, April 28, 2026
spot_img
Homeਭਾਰਤਸੁਨੀਲ ਜਾਖੜ ਨੂੰ ਪੰਜਾਬ ਚੋਣਾਂ ਲਈ ਬਣਾਇਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ

ਸੁਨੀਲ ਜਾਖੜ ਨੂੰ ਪੰਜਾਬ ਚੋਣਾਂ ਲਈ ਬਣਾਇਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ

ਪ੍ਰਤਾਪ ਬਾਜਵਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਬਣੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੇ ਵੀ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਵਿਚ ਪਾਰਟੀ ਨਾਲ ਨਰਾਜ਼ ਚੱਲ ਰਹੇ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਗਿਆ ਹੈ ਅਤੇ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੰਬਿਕਾ ਸੋਨੀ ਨੂੰ ਚੋਣ ਕੋਆਰਡੀਨੇਸ਼ਨ ਕਮੇਟੀ ਅਤੇ ਅਜੇ ਮਾਕਨ ਨੂੰ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿਚ ਪਾਰਟੀ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ। ਪਹਿਲਾਂ ਉਨ੍ਹਾਂ ਨੂੰ ਪ੍ਰਧਾਨਗੀ ਦੀ ਕੁਰਸੀ ਤੋਂ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸੀਐਮ ਬਣਾਉਣ ਲਈ ਬੁਲਾਇਆ ਗਿਆ ਸੀ, ਫਿਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਜਾਖੜ ਨੇ ਪਾਰਟੀ ਤੋਂ ਦੂਰੀ ਬਣਾ ਲਈ ਸੀ ਅਤੇ ਟਵੀਟ ਦੇ ਜ਼ਰੀਏ ਉਹ ਪਾਰਟੀ ਆਗੂਆਂ ’ਤੇ ਸਿਆਸੀ ਨਿਸ਼ਾਨੇ ਵੀ ਸਾਧਦੇ ਰਹੇ ਹਨ। ਧਿਆਨ ਰਹੇ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਲਈ ਥੋੜ੍ਹਾ ਸਮਾਂ ਹੀ ਬਚਿਆ ਹੈ, ਪਰ ਅਜੇ ਤੱਕ ਕਿਸੇ ਵੀ ਕਾਂਗਰਸੀ ਉਮੀਦਵਾਰ ਦਾ ਨਾਮ ਨਹੀਂ ਐਲਾਨਿਆ ਗਿਆ।

RELATED ARTICLES
POPULAR POSTS