ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਵੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਸਾਨ ਅੰਦੋਲਨ ਦੇ ਚਲਦਿਆਂ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਸੂਚੀ ਲੋਕ ਸਭਾ ’ਚ ਰੱਖੀ। ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕੋਲੋਂ ਮੰਗ ਕੀਤੀ ਕਿ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ। ਰਾਹੁਲ ਗਾਂਧੀ ਨੇ ਸਿਫ਼ਰ ਕਾਲ ਦੌਰਾਨ ਸਦਨ ਵਿਚ ਇਹ ਮੁੱਦਾ ਚੁੱਕਿਆ ਅਤੇ ਲੋਕ ਸਭਾ ਵਿਚ ਸ਼ਹੀਦ ਕਿਸਾਨਾਂ ਸੂਚੀ ਵੀ ਰੱਖੀ। ਰਾਹੁਲ ਗਾਂਧੀ ਨੇ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਲਗਭਗ 700 ਕਿਸਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਲੰਘੀ 30 ਨਵੰਬਰ ਨੂੰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਪੁੱਛਿਆ ਗਿਆ ਸੀ ਕਿ ਅੰਦੋਲਨ ਦੌਰਾਨ ਕਿੰਨੇ ਕਿਸਾਨਾਂ ਨੇ ਆਪਣੀ ਜਾਨ ਗੁਆਈ, ਤਾਂ ਇਸ ’ਤੇ ਤੋਮਰ ਨੇ ਜਵਾਬ ਦਿੱਤਾ ਕਿ ਇਸ ਸਬੰਧੀ ਸਾਡੇ ਕੋਲ ਕੋਈ ਡਾਟਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦ ਹੋਣ ਵਾਲੇ ਕਿਸਾਨਾਂ ਬਾਰੇ ਪਤਾ ਲਗਾਇਆ ਹੈ ਅਤੇ ਉਹੀ ਸੂਚੀ ਅੱਜ ਮੈਂ ਲੋਕ ਸਭਾ ਸਾਹਮਣੇ ਰੱਖੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਮਿਲੇ ਜੋ ਉਨ੍ਹਾਂ ਦਾ ਹੱਕ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …