-0.7 C
Toronto
Wednesday, November 19, 2025
spot_img
Homeਪੰਜਾਬਮੁੱਖ ਮੰਤਰੀ ਚੰਨੀ ਨੇ ਅੰਮਿ੍ਰਤਸਰ ਜ਼ਿਲ੍ਹੇ ਦੇ ਸਕੂਲ ਦਾ ਕੀਤਾ ਅਚਨਚੇਤ ਦੌਰਾ

ਮੁੱਖ ਮੰਤਰੀ ਚੰਨੀ ਨੇ ਅੰਮਿ੍ਰਤਸਰ ਜ਼ਿਲ੍ਹੇ ਦੇ ਸਕੂਲ ਦਾ ਕੀਤਾ ਅਚਨਚੇਤ ਦੌਰਾ

ਸਿੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਕੀਤੀ ਗੱਲਬਾਤ
ਅੰਮਿ੍ਰਤਸਰ/ਬਿਊਰੋ ਨਿਊਜ਼
ਸਿੱਖਿਆ ਦੇ ਮਾਮਲੇ ਨੂੰ ਲੈ ਕੇ ਦਿੱਲੀ ਅਤੇ ਪੰਜਾਬ ਦਰਮਿਆਨ ਸਿਆਸਤ ਲਗਾਤਾਰ ਭਖੀ ਹੋਈ ਹੈ। ਜਿਸ ਦੇ ਚਲਦਿਆਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੰਮਿ੍ਰਤਸਰ ਜ਼ਿਲ੍ਹੇ ’ਚ ਪੈਂਦੇ ਪਿੰਡ ਵਡਾਲਾ ਭਿੱਟੇ ਵੱਢ ਦੇ ਸਰਕਾਰੀ ਸਕੂਲ ਵਿਚ ਅਚਾਨਕ ਪਹੁੰਚ ਕੇ ਚੈਕਿੰਗ ਕੀਤੀ ਅਤੇ ਸਕੂਲ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਸਕੂਲ ਪ੍ਰਬੰਧਾਂ ਦੀ ਜਮ ਕੇ ਤਾਰੀਫ ਕੀਤੀ। ਮੁੱਖ ਮੰਤਰੀ ਪਹਿਲਾਂ ਸਕੂਲ ਪਿੰ੍ਰਸੀਪਲ ਦੇ ਕਮਰੇ ਵਿਚ ਪਹੁੰਚੇ ਅਤੇ ਅਧਿਆਪਕਾਂ ਦੀ ਹਾਜ਼ਰੀ ਵਾਲਾ ਰਜਿਸਟਰ ਚੈੱਕ ਕੀਤਾ। ਮੁੱਖ ਮੰਤਰੀ ਨੇ ਸਕੂਲ ਦੇ ਵਿਜਟਰ ਰਜਿਸਟਰ ’ਤੇ ਸਾਈਨ ਵੀ ਕੀਤੇ ਅਤੇ ਲਿਖਿਆ ਵਿੱਦਿਆ ਵਿਚਾਰੀ ਤਾਂ ਪਰਉਪਕਾਰੀ। ਇਸ ਦੌਰਾਨ ਉਨ੍ਹਾਂ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਤੇ ਤਸਵੀਰਾਂ ਵੀ ਖਿਚਵਾਈਆਂ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ’ਤੇ ਸਵਾਲ ਚੁੱਕੇ ਸਨ, ਜਿਸ ਦੇ ਚਲਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ’ਚ ਪੈਂਦੇ ਸਰਕਾਰੀ ਸਕੂਲ ਦਾ ਅਚਾਨਕ ਦੌਰਾ ਕਰਕੇ ਚੈਕਿੰਗ ਕੀਤੀ ਸੀ। ਸਿਸੋਦੀਆ ਨੇ ਕਿਹਾ ਸੀ ਕਿ ਜੇਕਰ ਮੁੱਖ ਮੰਤਰੀ ਦੇ ਹਲਕੇ ’ਚ ਪੈਂਦੇ ਸਕੂਲਾਂ ਦਾ ਇੰਨਾ ਬੁਰਾ ਹਾਲ ਤਾਂ ਬਾਕੀ ਪੰਜਾਬ ਦੇ ਸਕੂਲਾਂ ਦਾ ਕੀ ਹਾਲ ਹੋਵੇਗਾ ਇਸ ਦਾ ਅਨੁਮਾਨ ਬੜੇ ਸਹਿਜੇ ਹੀ ਲਗਾਇਆ ਜਾ ਸਕਦਾ ਹੈ।

 

RELATED ARTICLES
POPULAR POSTS