17.2 C
Toronto
Friday, September 11, 2026
spot_img
Homeਭਾਰਤਕਾਂਗਰਸ ਨੇ ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਕਾਂਗਰਸ ਨੇ ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਕਾਂਗਰਸ ਨੇ ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨਨਰਿੰਦਰ ਮੋਦੀ ਸਰਕਾਰ ਦੀ ਕੀਤੀ ਤਿੱਖੀ ਆਲੋਚਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਨਵੀਂ ਦਿੱਲੀ ਵਿਚ ਕਾਂਗਰਸ ਸੰਸਦੀ ਦਲ ਦੀ ਬੈਠਕ ’ਚ ਕਿਹਾ ਕਿ ਕਾਂਗਰਸ ਖੇਤੀ ਖੇਤਰ ਦੀਆਂ ਚੁਣੌਤੀਆਂ ਬਾਰੇ ਸੰਸਦ ’ਚ ਚਰਚਾ ’ਤੇ ਜ਼ੋਰ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ ਗਾਰੰਟੀ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਦਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਨਾਗਾਲੈਂਡ ਮਾਮਲੇ ਲਈ ਸਰਕਾਰ ਦਾ ਅਫਸੋਸ ਹੀ ਕਾਫੀ ਨਹੀਂ, ਅਜਿਹੇ ਦੁਖਾਂਤ ਨੂੰ ਮੁੜ ਵਾਪਰਨ ਤੋਂ ਰੋਕਣ ਲਈ ਭਰੋਸੇਮੰਦ ਕਦਮ ਚੁੱਕੇ ਜਾਣੇ ਚਾਹੀਦੇ ਹਨ। ਸੋਨੀਆ ਗਾਂਧੀ ਨੇ ਰਾਜ ਸਭਾ ਦੇ 12 ਵਿਰੋਧੀ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਗਲਤ ਅਤੇ ਸੰਵਿਧਾਨ ਦੇ ਨਿਯਮਾਂ ਦੀ ਉਲੰਘਣਾ ਕਰਾਰ ਦਿੱਤਾ।
ਮੀਟਿੰਗ ਦੌਰਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਸੋਨੀਆ ਗਾਂਧੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 700 ਤੋਂ ਜ਼ਿਆਦਾ ਕਿਸਾਨਾਂ ਨੂੰ ਯਾਦ ਕੀਤਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧਣ ਨਾਲ ਹਰ ਪਰਿਵਾਰ ਦਾ ਮਹੀਨੇ ਦਾ ਬਜਟ ਵੀ ਵਧਦਾ ਜਾ ਰਿਹਾ ਹੈ।

 

RELATED ARTICLES
POPULAR POSTS