Breaking News
Home / ਭਾਰਤ / ਆਰ.ਬੀ.ਆਈ. ਨੇ ਰੈਪੋ ਦਰ 4 ਫੀਸਦ ’ਤੇ ਬਰਕਰਾਰ ਰੱਖੀ

ਆਰ.ਬੀ.ਆਈ. ਨੇ ਰੈਪੋ ਦਰ 4 ਫੀਸਦ ’ਤੇ ਬਰਕਰਾਰ ਰੱਖੀ

ਭਾਰਤ ਕੋਵਿਡ ਮਹਾਮਾਰੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਸ਼ਕਤੀਕਾਂਤ ਦਾਸ
ਮੁੰਬਈ/ਬਿਊਰੋ ਨਿਊਜ਼
ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਨੀਤੀਗਤ ਦਰ ਰੈਪੋ ਨੂੰ ਚਾਰ ਫ਼ੀਸਦ ’ਤੇ ਬਰਕਰਾਰ ਰੱਖਿਆ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਰਿਜ਼ਰਵ ਬੈਂਕ ਵਿਕਾਸ ਦਰ ਨੂੰ ਲੀਹ ’ਤੇ ਲਿਆਉਣ ਅਤੇ ਉਸ ਨੂੰ ਹੋਰ ਮਜ਼ਬੂਤ ਅਧਾਰ ਦੇਣ ਲਈ ਉਦਾਰ ਰੁਖ ਅਪਣਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਭਾਰਤੀ ਆਰਥਿਕਤਾ ਢਹਿੰਦੀ ਕਲਾ ਤੋਂ ਉਭਰ ਚੁੱਕੀ ਹੈ ਤੇ ਦੇਸ਼ ਕੋਵਿਡ ਮਹਾਮਾਰੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬੈਂਕ ਨੇ 2021-22 ਵਿੱਚ ਜੀਡੀਪੀ ਵਿਕਾਸ ਦਰ ਦਾ ਟੀਚਾ 9.5 ਫੀਸਦ ਰੱਖਿਆ ਹੈ।
ਜ਼ਿਕਰਯੋਗ ਹੈ ਕਿ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਆਰ.ਬੀ.ਆਈ. ਵਲੋਂ ਕੋਈ ਰਾਹਤ ਨਹੀਂ ਮਿਲੀ ਹੈ। ਇਸ ਦੌਰਾਨ ਕਰੋਨਾ ਦੇ ਨਵੇਂ ਓਮੀਕਰੋਨ ਵੇਰੀਐਂਟ ਦੀ ਦਸਤਕ ਨਾਲ ਫੈਲੀ ਦਹਿਸ਼ਤ ਵਿਚਕਾਰ ਲੋਕਾਂ ਨੂੰ ਉਮੀਦ ਸੀ ਕਿ ਸ਼ਾਇਦ ਵਿਆਜ਼ ਦਰਾਂ ਵਿਚ ਕੇਂਦਰੀ ਬੈਂਕ ਵਲੋਂ ਕੋਈ ਕਮੀ ਕੀਤੀ ਜਾਏ, ਪਰ ਅਜਿਹਾ ਨਹੀਂ ਹੋਇਆ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਇਸ ਵਾਰ ਵੀ ਨੀਤੀਗੀਤ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। ਧਿਆਨ ਰਹੇ ਕਿ ਰਿਜ਼ਰਵ ਬੈਂਕ ਨੇ ਲਗਾਤਾਰ 9ਵੀਂ ਵਾਰ ਵਿਆਜ਼ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ। ਇਸ ਤੋਂ ਪਹਿਲਾਂ ਕੇਂਦਰੀ ਬੈਂਕ ਨੇ 22 ਮਈ, 2020 ਨੂੰ ਵਿਆਜ਼ ਦਰਾਂ ਵਿਚ ਬਦਲਾਅ ਕੀਤਾ ਸੀ।

 

Check Also

ਸੰਵਿਧਾਨ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ : ਦਰੋਪਦੀ ਮੁਰਮੂ

ਰਾਸ਼ਟਰਪਤੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ‘ਤੇ ਦਿੱਤਾ ਜ਼ੋਰ ਉਪ ਰਾਸ਼ਟਰਪਤੀ ਨੇ …