Breaking News
Home / ਭਾਰਤ / ਰਾਜਨਾਥ ਨੇ ਲੋਕ ਸਭਾ ’ਚ ਦੱਸਿਆ ਹੈਲੀਕਾਪਟਰ ਹਾਦਸੇ ਦਾ ਪੂਰਾ ਘਟਨਾਕ੍ਰਮ

ਰਾਜਨਾਥ ਨੇ ਲੋਕ ਸਭਾ ’ਚ ਦੱਸਿਆ ਹੈਲੀਕਾਪਟਰ ਹਾਦਸੇ ਦਾ ਪੂਰਾ ਘਟਨਾਕ੍ਰਮ

ਏਅਰ ਮਾਰਸ਼ਲ ਮਾਨਵੇਂਦਰ ਦੀ ਅਗਵਾਈ ’ਚ ਮਾਮਲੇ ਦੀ ਜਾਂਚ ਸ਼ੁਰੂ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ ’ਚ ਹੈ। ਹਰ ਕੋਈ ਉਨ੍ਹਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦੇ ਰਿਹਾ ਹੈ। ਉਨ੍ਹਾਂ ਦੀ ਬੁੱਧਵਾਰ ਨੂੰ ਇਕ ਹੈਲੀਕਾਪਟਰ ਹਾਦਸੇ ਦੌਰਾਨ ਮੌਤ ਹੋ ਗਈ ਸੀ। ਇਸ ਹਾਦਸੇ ਵਿਚ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ 13 ਫੌਜੀ ਅਧਿਕਾਰੀਆਂ ਦੀ ਵੀ ਮੌਤ ਹੋ ਗਈ ਸੀ। ਇਸ ਦਖਦਾਇਕ ਹਾਦਸੇ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਲੋਕ ਸਭਾ ਵਿਚ ਦੱਸਿਆ ਕਿ ਤਿੰਨੋਂ ਸੈਨਾਵਾਂ ਦੀ ਟੀਮ ਨੇ ਏਅਰ ਮਾਰਸਲ ਮਾਨਵੇਂਦਰ ਸਿੰਘ ਦੀ ਅਗਵਾਈ ’ਚ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਰਾਜਨਾਥ ਸਿੰਘ ਨੇ ਆਪਣੇ ਬਿਆਨ ’ਚ ਕਿਹਾ ਕਿ ਜਨਰਲ ਬਿਪਿਨ ਰਾਵਤ ਬੁੱਧਵਾਰ ਨੂੰ ਡਿਫੈਂਸ ਸਰਵਿਸਿਜ ਸਟਾਫ ਕਾਲਜ, ਵੈਲਿੰਗਟਨ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਪਹਿਲਾਂ ਤੋਂ ਤੈਅ ਪ੍ਰੋਗਰਾਮ ’ਤੇ ਸਨ, ਜਿਸ ਸਮੇਂ ਇਹ ਹਾਦਸਾ ਵਾਪਰਿਆ ਅਤੇ ਦੇਸ਼ ਨੇ ਆਪਣੇ 13 ਮਹਾਨ ਫੌਜੀ ਅਧਿਕਾਰੀਆਂ ਨੂੰ ਖੋ ਦਿੱਤਾ। ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ। ਬਿਪਿਨ ਰਾਵਤ, ਮਧੁਲਿਕਾ ਰਾਵਤ ਅਤੇ ਬਾਕੀ ਫੌਜੀ ਅਧਿਕਾਰੀਆਂ ਦੀਆਂ ਮਿ੍ਰਤਕ ਦੇਹਾਂ ਨੂੰ ਅੱਜ ਦਿੱਲੀ ਲਿਆਂਦਾ ਜਾਵੇਗਾ। ਸੰਸਦ ’ਚ ਰਾਜਨਾਥ ਸਿੰਘ ਨੇ ਦੱਸਿਆ ਕਿ ਹਾਦਸੇ ’ਚ ਬਚਣ ਵਾਲੇ ਗਰੁੱਪ ਕੈਪਟਨ ਵਰੁਣ ਸਿੰਘ ਨੂੰ ਵੈਲਿੰਗਟਨ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਜਾਨ ਬਚਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Check Also

ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਬਾਂਦਾ ਦੇ ਮੈਡੀਕਲ ਕਾਲਜ ਵਿਚ ਲਿਆ ਆਖਰੀ ਸਾਹ ਬਾਂਦਾ/ਬਿਊਰੋ ਨਿਊਜ਼ : ਗੈਂਗਸਟਰ ਤੋਂ ਸਿਆਸਤਦਾਨ ਬਣੇ …