ਇਕ ਨਵੰਬਰ ਤੋਂ ਮਿਲੇਗਾ ਸਸਤੀ ਬਿਜਲੀ ਦਾ ਲਾਭ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਨੇ ਅਹਿਮ ਫੈਸਲਾ ਕਰਦੇ ਹੋਏ ਅਰਬਨ ਲੋਕਲ ਬਾਡੀਜ਼ ਵਿਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਪੱਕਾ ਕਰਨ ਦੀ ਮਨਜੂਰੀ ਦੇ ਦਿੱਤੀ ਹੈ। ਅੱਜ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿਚ ਲਏ ਗਏ ਫੈਸਲੇ ਵਿਚ ਸੂਬੇ ਦੇ 4587 ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਫਾਇਦਾ ਹੋਵੇਗਾ। ਇਹ ਫੈਸਲਾ 18 ਜੂਨ 2021 ਤੋਂ ਪਹਿਲਾਂ ਕੰਟਰੈਕਟ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ’ਤੇ ਲਾਗੂ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਨੇ ਫੈਸਲਾ ਕੀਤਾ ਹੈ ਕਿ 7 ਕਿਲੋਵਾਟ ਤੱਕ 3 ਰੁਪਏ ਸਸਤੀ ਬਿਜਲੀ ਦਾ ਲਾਭ ਹੁਣ ਇਕ ਨਵੰਬਰ ਤੋਂ ਮਿਲੇਗਾ। ਪਹਿਲਾਂ ਇਸ ਨੂੰ ਇਕ ਦਸੰਬਰ ਤੋਂ ਲਾਗੂ ਕਰਨ ਦੀ ਗੱਲ ਕਹੀ ਗਈ ਸੀ। ਇਸ ਨਾਲ ਸਰਕਾਰ ਦੇ ਖਜ਼ਾਨੇ ’ਤੇ ਸਲਾਨਾ 151 ਕਰੋੜ ਰੁਪਏ ਦਾ ਬੋਝ ਪਏਗਾ। ਹਾਲਾਂਕਿ ਇਸ ਨਾਲ 69 ਲੱਖ ਲਾਭਪਾਤਰੀਆਂ ਨੂੰ ਫਾਇਦਾ ਹੋਵੇਗਾ।