Breaking News
Home / ਪੰਜਾਬ / ਸੁੱਚਾ ਸਿੰਘ ਛੋਟੇਪੁਰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ

ਸੁੱਚਾ ਸਿੰਘ ਛੋਟੇਪੁਰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ

ਬਟਾਲਾ ਹਲਕੇ ਤੋਂ ਲੜਨਗੇ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਸੁੱਚਾ ਸਿੰਘ ਛੋਟੇਪੁਰ ਅੱਜ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਲਈ ਚੰਡੀਗੜ੍ਹ ਵਿਚ ਪਾਰਟੀ ਦਫਤਰ ਵਿਖੇ ਇਕ ਸਮਾਗਮ ਵੀ ਰੱਖਿਆ ਗਿਆ ਸੀ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਬਹੁਤ ਹੀ ਨੇਕਦਿਲ ਆਗੂ ਹਨ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਖੁਸ਼ੀ ਹੋ ਰਹੀ ਹੈ। ਸੁਖਬੀਰ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਪੁਰਾਣਾ ਟਕਸਾਲੀ ਆਗੂ ਦੱਸਿਆ ਅਤੇ ਉਨ੍ਹਾਂ ਨੂੰ ਬਟਾਲਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨ ਦਿੱਤਾ ਅਤੇ ਨਾਲ ਹੀ ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ਦਾ ਸੀਨੀਅਰ ਵਾਈਸ ਪ੍ਰਧਾਨ ਵੀ ਬਣਾਇਆ ਗਿਆ ਹੈ। ਧਿਆਨ ਰਹੇ ਕਿ ਸੁੱਚਾ ਸਿੰਘ ਛੋਟੇਪੁਰ ਪਹਿਲਾਂ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਵਿਚ ਮੰਤਰੀ ਵੀ ਰਹੇ ਹਨ। 2002 ਵਿਚ ਉਹ ਪੁਰਾਣੇ ਹਲਕੇ ਧਾਰੀਵਾਲ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਵੀ ਬਣੇ ਸਨ। ਸੁੱਚਾ ਸਿੰਘ ਛੋਟੇਪੁਰ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ।
ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਛੋਟੇਪੁਰ ਨੇ 2014 ਵਿਚ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵੀ ਕੀਤੀ ਸੀ ਅਤੇ ਉਨ੍ਹਾਂ ’ਤੇ ਟਿਕਟ ਦੇ ਬਦਲੇ ਪੈਸੇ ਲੈਣ ਦੇ ਆਰੋਪ ਵੀ ਲੱਗੇ ਸਨ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ਵਿਚੋਂ ਹਟਾ ਦਿੱਤਾ ਸੀ ਅਤੇ ਫਿਰ ਛੋਟੇਪੁਰ ਨੇ ‘ਆਪਣਾ ਪੰਜਾਬ ਪਾਰਟੀ’ ਦਾ ਗਠਨ ਵੀ ਕੀਤਾ ਸੀ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …