ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ‘ਚ ਦਿੱਲੀ ਕੋਰਟ ਨੇ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਦੋਸ਼ ਤੈਅ ਕੀਤੇ ਹਨ। ਰੋਜ਼ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਨੇ ਸੱਜਣ ਕੁਮਾਰ ਖਿਲਾਫ ਪੁਲਿਸ ਥਾਣਾ ਸਰਸਵਤੀ ਵਿਹਾਰ ‘ਚ ਦਰਜ ਕੇਸ ਤਹਿਤ ਐਫ ਆਈ ਆਰ ਨੰਬਰ 458/1991 ਦੇ ਅਧਾਰ ‘ਤੇ ਇਹ ਦੋਸ਼ ਤੈਅ ਕੀਤੇ ਹਨ। ਸੱਜਣ ਕੁਮਾਰ ‘ਤੇ ਕਤਲੇਆਮ, ਹੱਤਿਆ ਅਤੇ ਡਕੈਤੀ ਦੇ ਆਰੋਪ ਹਨ ਅਤੇ ਇਸ ਮਾਮਲੇ ‘ਚ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ। ਇਸੇ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਨੂੰ ਅੱਜ 37 ਸਾਲ ਬੀਤ ਚੁੱਕੇ ਹਨ ਪ੍ਰੰਤੂ ਅੱਜ ਵੀ ਅਸੀਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਾਂ।
ਉਨ੍ਹਾਂ ਨਾਲ ਹੀ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਕ-ਇਕ ਕਰਕੇ ਇਨ੍ਹਾਂ ਕੇਸਾਂ ‘ਚ ਦੋਸ਼ੀਆਂ ਨੂੰ ਅਦਾਲਤਾਂ ਵੱਲੋਂ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ। ਧਿਆਨ ਰਹੇ ਕਿ ਸੱਜਣ ਕੁਮਾਰ ਪਹਿਲਾਂ ਵੀ ਸਿੱਖ ਕਤਲੇਆਮ ਦੇ ਕੇਸ ਵਿਚ ਉਮਰ ਕੈਦ ਕੱਟ ਰਿਹਾ ਹੈ ਅਤੇ ਹੁਣ ਤਾਜ਼ਾ ਕੇਸ ‘ਚ ਅਦਾਲਤੀ ਹੁਕਮਾਂ ਦੇ ਚਲਦਿਆਂ ਇਸ ਕੇਸ ‘ਚ ਵੀ ਉਸ ਨੂੰ ਉਮਰ ਕੈਦ ਹੋਣੀ ਤੈਅ ਹੈ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …