Breaking News
Home / ਭਾਰਤ / ਸ਼ਹੀਦ ਕਿਸਾਨਾਂ ਦੇ ਵਾਰਿਸਾਂ ਨੂੰ ਨੌਕਰੀ ਤੇ ਮੁਆਵਜ਼ਾ ਮਿਲੇ : ਰਾਹੁਲ ਗਾਂਧੀ

ਸ਼ਹੀਦ ਕਿਸਾਨਾਂ ਦੇ ਵਾਰਿਸਾਂ ਨੂੰ ਨੌਕਰੀ ਤੇ ਮੁਆਵਜ਼ਾ ਮਿਲੇ : ਰਾਹੁਲ ਗਾਂਧੀ

ਲੋਕ ਸਭਾ ਵਿਚ ਰਾਹੁਲ ਗਾਂਧੀ ਨੇ ਚੁੱਕਿਆ ਮੁੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਵਾਰਿਸਾਂ ਲਈ ਮੁਆਵਜ਼ਾ ਤੇ ਨੌਕਰੀ ਮੰਗੀ। ਲੋਕ ਸਭਾ ਵਿਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਗਾਂਧੀ ਨੇ ਮੋਦੀ ਸਰਕਾਰ ਦੀ ਕਿਸਾਨਾਂ ਦੀਆਂ ਮੌਤਾਂ ਦੇ ਅੰਕੜੇ ਨਾ ਦੇਣ ਲਈ ਨਿਖੇਧੀ ਕੀਤੀ।
ਰਾਹੁਲ ਨੇ ਇਸ ਮੌਕੇ ਸਦਨ ਵਿਚ ਪੰਜਾਬ ਤੇ ਹਰਿਆਣਾ ਦੇ ਉਨ੍ਹਾਂ ਕਿਸਾਨਾਂ ਦੀ ਸੂਚੀ ਪੇਸ਼ ਕੀਤੀ ਜਿਨ੍ਹਾਂ ਨੂੰ ਮੁਆਵਜ਼ਾ ਤੇ ਨੌਕਰੀ ਦਿੱਤੀ ਗਈ ਹੈ। ਕਾਂਗਰਸ ਮੈਂਬਰਾਂ ਨੇ ਇਸ ਮੁੱਦੇ ਉਤੇ ਸਰਕਾਰ ਤੋਂ ਜਵਾਬ ਮੰਗਿਆ ਤੇ ਐਨਸੀਪੀ ਅਤੇ ਡੀਐਮਕੇ ਨਾਲ ਸਦਨ ਵਿਚੋਂ ਵਾਕਆਊਟ ਕੀਤਾ। ਉਨ੍ਹਾਂ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਕਾਂਗਰਸ ਆਗੂ ਨੇ ਕਿਹਾ ਕਿ ਕਰੀਬ 700 ਕਿਸਾਨਾਂ ਨੇ ਸੰਘਰਸ਼ ‘ਚ ਜਾਨ ਗੁਆਈ। ਪ੍ਰਧਾਨ ਮੰਤਰੀ ਨੇ ਕਿਸਾਨਾਂ ਤੋਂ ਮੁਆਫ਼ੀ ਮੰਗੀ ਤੇ ਆਪਣੀ ਗਲਤੀ ਮੰਨੀ। 30 ਨਵੰਬਰ ਨੂੰ ਖੇਤੀਬਾੜੀ ਮੰਤਰੀ ਨੂੰ ਸਵਾਲ ਪੁੱਛਿਆ ਗਿਆ ਕਿ ਸੰਘਰਸ਼ ਵਿਚ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਅੰਕੜੇ ਨਹੀਂ ਹਨ। ਗਾਂਧੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 400 ਤੋਂ ਵੱਧ ਕਿਸਾਨਾਂ ਨੂੰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਦਿੱਤਾ ਹੈ। ਇਨ੍ਹਾਂ 400 ਕਿਸਾਨਾਂ ਵਿਚੋਂ 152 ਨੂੰ ਨੌਕਰੀ ਵੀ ਦਿੱਤੀ ਗਈ ਹੈ। ਰਾਹੁਲ ਨੇ ਕਿਹਾ ਕਿ ਉਨ੍ਹਾਂ ਕੋਲ 70 ਹੋਰ ਕਿਸਾਨਾਂ ਦੀ ਸੂਚੀ ਵੀ ਹੈ।

 

Check Also

ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ

‘ਆਪ’ ਨਾਲ ਕਾਂਗਰਸ ਦੇ ਗਠਜੋੜ ਤੋਂ ਨਰਾਜ਼ ਹੋਏ ਅਰਵਿੰਦਰ ਲਵਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ …